ਮਨੀ ਲਾਂਡਰਿੰਗ ਮਾਮਲੇ ‘ਚ ਫਸੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਮਾਮਲੇ ਵਿੱਚ ਈਡੀ ਵੱਲੋਂ ਚਾਰਜਸ਼ੀਟ ਵੀ ਦਾਖ਼ਲ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਦਾਕਾਰਾ ਨੂੰ 215 ਕਰੋੜ ਰੁਪਏ ਦੀ ਵਸੂਲੀ ਦੇ ਮਾਮਲੇ ਵਿੱਚ ਮੁਲਜ਼ਮ ਬਣਾਇਆ ਹੈ। ਚਾਰਜਸ਼ੀਟ ‘ਚ ਜੋ ਲਿਖਿਆ ਗਿਆ ਹੈ, ਉਹ ਕਾਫੀ ਹੈਰਾਨੀਜਨਕ ਹੈ।
ਈਡੀ ਦੁਆਰਾ ਤਿਆਰ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ, “ਹੁਣ ਤੱਕ ਦੀ ਜਾਂਚ ਵਿੱਚ, ਇਹ ਪਾਇਆ ਗਿਆ ਹੈ ਕਿ ਅਭਿਨੇਤਰੀ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅਪਰਾਧ ਦੀ ਕਮਾਈ ਵਿੱਚ ਸ਼ਾਮਲ ਹੈ। ਇਸ ਦੇ ਨਾਲ ਹੀ ਜੈਕਲੀਨ ਫਰਨਾਂਡੀਜ਼ ਸੁਕੇਸ਼ ਦੇ ਅਪਰਾਧਾਂ ਨੂੰ ਜਾਣਦੇ ਹੋਏ ਵੀ ਉਸ ਤੋਂ ਮਹਿੰਗੇ ਤੋਹਫੇ ਲੈਂਦੀ ਰਹੀ।
ਈਡੀ ਦੀ ਚਾਰਜਸ਼ੀਟ ਤੋਂ ਬਾਅਦ ਹੁਣ ਜੈਕਲੀਨ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਸਕਦੀਆਂ ਹਨ। ਹੁਣ ਤੱਕ ਸਾਹਮਣੇ ਆਏ ਗਵਾਹਾਂ ਅਤੇ ਮੁਲਜ਼ਮਾਂ ਦੇ ਬਿਆਨਾਂ ਮੁਤਾਬਕ ਅਦਾਕਾਰਾ ਸੁਕੇਸ਼ ਦੇ ਲਗਾਤਾਰ ਸੰਪਰਕ ਵਿੱਚ ਸੀ, ਜਦਕਿ ਸੁਕੇਸ਼ ਨੇ ਵੀ ਮੰਨਿਆ ਹੈ ਕਿ ਉਸ ਨੇ ਜੈਕਲੀਨ ਨੂੰ ਮਹਿੰਗੇ ਤੋਹਫ਼ੇ ਦਿੱਤੇ ਹਨ।
12 ਨੂੰ ਪੁੱਛਗਿੱਛ ਅਤੇ 26 ਨੂੰ ਪੇਸ਼ੀ
ਈਡੀ ਦੀ ਚਾਰਜਸ਼ੀਟ ਤੋਂ ਬਾਅਦ ਜੈਕਲੀਨ ਫਰਨਾਂਡੀਜ਼ ਨੂੰ ਸੰਮਨ ਜਾਰੀ ਕੀਤਾ ਗਿਆ ਸੀ। ਅਦਾਕਾਰਾ ਨੂੰ 26 ਸਤੰਬਰ ਨੂੰ ਦਿੱਲੀ ਦੀ ਪਟਿਆਲਾ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। 12 ਸਤੰਬਰ ਨੂੰ ਦਿੱਲੀ ਪੁਲਿਸ ਅਦਾਕਾਰਾ ਤੋਂ ਵੀ ਪੁੱਛਗਿੱਛ ਕਰੇਗੀ। ਈਡੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਬਾਲੀਵੁੱਡ ਅਦਾਕਾਰਾ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ।
ਮਨੀ ਲਾਂਡਰਿੰਗ ਮਾਮਲੇ ‘ਤੇ ਅਦਾਕਾਰਾ ਨੇ ਦਿੱਤਾ ਸਪੱਸ਼ਟੀਕਰਨ
ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੇ ਨਾਂ ਦੀ ਚਰਚਾ ਤੇਜ਼ ਹੋ ਗਈ ਹੈ। ਜੈਕਲੀਨ ਦੇ 7.27 ਕਰੋੜ ਦੇ ਫੰਡ ਪੀਐਮਐਲਏ ਨੇ ਅਪਰਾਧ ਦੀ ਕਮਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਬਤ ਕੀਤੇ ਸਨ।
ਮੰਗਲਵਾਰ ਨੂੰ ਜੈਕਲੀਨ ਫਰਨਾਂਡੀਜ਼ ਨੇ ਇਸ ਮਾਮਲੇ ‘ਤੇ ਪੀਐਮਐਲਏ ਦੇ ਨਿਆਂ ਅਧਿਕਾਰੀਆਂ ਨੂੰ ਆਪਣਾ ਬਿਆਨ ਦਰਜ ਕਰਵਾਇਆ ਹੈ। ਜਿਸ ਦੇ ਤਹਿਤ ਅਭਿਨੇਤਰੀ ਨੇ ਸਪੱਸ਼ਟ ਕੀਤਾ ਕਿ ਮੇਰੇ ਫਿਕਸਡ ਡਿਪਾਜ਼ਿਟ ਦਾ ਕਿਸੇ ਅਪਰਾਧ ਨਾਲ ਕੋਈ ਸਬੰਧ ਨਹੀਂ ਹੈ। ਦੱਸ ਦੇਈਏ ਕਿ ਈਡੀ ਨੇ 20 ਅਕਤੂਬਰ 2021 ਅਤੇ 30 ਅਗਸਤ ਨੂੰ ਜੈਕਲੀਨ ਦਾ ਬਿਆਨ ਦਰਜ ਕੀਤਾ ਸੀ, ਜਿਸ ਵਿੱਚ ਉਸਨੇ ਤੋਹਫ਼ੇ ਲੈਣ ਦੀ ਗੱਲ ਸਵੀਕਾਰ ਕੀਤੀ ਸੀ।