CM ਮਾਨ ਦੇ ਓਐੱਸਡੀ ਮਨਜੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਮਨਜੀਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਉਨ੍ਹਾਂ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਜਿਸ ਨੂੰ ਕਿ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਵੱਲੋਂ ਸਿਹਤ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ ਅਸਤੀਫਾ ਦਿੱਤਾ ਗਿਆ ਹੈ।