07/21/2024 3:56 PM

ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਮੁੱਖ ਅਫਸਰ ਇੰਸਪੈਕਟਰ ਰਾਜੇਸ਼ ਕੁਮਾਰ ਦੀ ਨਿਗਰਾਨੀ ਵਿੱਚ 105 ਗ੍ਰਾਮ ਹੈਰੋਇਨ ਨਾਲ ਨਸ਼ਾ ਤਸਕਰ ਕੀਤਾ ਕਾਬੂ

ਜਲੰਧਰ (ਏਕਮ) ਮਾਨਯੋਗ ਡੀ.ਜੀ.ਪੀ. ਸਾਹਿਬ ਪੰਜਾਬ, ਵੱਲੋਂ ਨਸ਼ੇ ਦੇ ਖਾਤਮੇ ਤਹਿਤ ਅਤੇ ਮਾਨਯੋਗ ਕਮਿਸ਼ਨਰ ਸ੍ਰੀ ਸਵਪਨ ਸ਼ਰਮਾਂ ਆਈ ਪੀ ਐਸ, ਜੀ ਦੇ ਨਿਰਦੇਸ਼ਾ ਤੇ ਐ ਡੀ ਸੀ ਪੀ-1 ਸਾਹਿਬ ਜਲੰਧਰ ਸਰਦਾਰ ਬਲਵਿੰਦਰ ਸਿੰਘ ਰੰਧਾਵਾ ਪੀ ਪੀ ਐਸ , ਏ ਸੀ ਪੀ ਸੈਂਟਰਲ ਨਿਰਮਲ ਸਿੰਘ ਪੀ ਪੀ ਐਸ ਤੇ ਅਫਸਰਾਨ ਬਾਲਾ ਵੱਲੋਂ ਮਿਲ ਰਹੀਆ ਹਦਾਇਤਾਂ ਅਨੁਸਾਰ ਨਸ਼ੇ ਦੀ ਹੋ ਰਹੀ ਸਮੱਗਲਿੰਗ ਤੇ ਇਸਦੇ ਨੈਕਸਸ ਨੂੰ ਤੋੜਨ ਲਈ ਚਲਾਈ ਹੋਈ ਵਿਸ਼ੇਸ਼ ਮੁਹੰਮ ਤਹਿਤ ਥਾਣਾ ਰਾਮਾਮੰਡੀ ਜਲੰਧਰ ਦੀ ਪੁਲਿਸ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ।

ਮਿਤੀ 29-11-2023 ਨੂੰ ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਰਾਮਾਮੰਡੀ ਜਲੰਧਰ ਦੀ ਨਿਗਰਾਨੀ ਹੇਠ ਏ ਐਸ ਆਈ ਮਨਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸਬੰਧ ਵਿੱਚ ਨੇੜੇ ਨੰਗਲਸ਼ਾਮਾ ਚੌਂਕ ਮੌਜੂਦ ਸੀ ਕਿ ਇੱਕ ਮੋਨਾ ਨੌਜਵਾਨ ਹੁਸ਼ਿਆਰਪੁਰ ਵਾਲੀ ਸਾਇਡ ਤੋਂ ਨੰਗਲਸ਼ਾਮਾ ਚੌਂਕ ਵਾਲੀ ਸਾਇਡ ਨੂੰ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ ਅਤੇ ਅਚਾਨਕ ਮੌਕਾ ਤੋਂ ਪਿੱਛੇ ਨੂੰ ਮੁੜਨ ਲੱਗਾ ਜਿਸਨੂੰ ਐ ਐਸ ਆਈ ਮਨਜਿੰਦਰ ਸਿੰਘ ਨੇ ਸ਼ੱਕ ਦੇ ਅਧਾਰ ਤੇ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਕਾਬੂ ਕੀਤਾ ਅਤੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸੰਜੀਵ ਕੁਮਾਰ ਉਰਫ ਗੱਗੀ ਪੁੱਤਰ ਜਗਦੀਸ਼ ਸਿੰਘ ਵਾਸੀ ਮਕਾਨ ਨੰਬਰ 581 ਚੁਗਿੱਟੀ ਜਲੰਧਰ ਦੱਸਿਆ ਜਿਸਦੀ ਤਲਾਸ਼ੀ ਐ ਐਸ ਈ ਮਨਜਿੰਦਰ ਸਿੰਘ ਵੱਲੋ ਹਸਬ ਜਾਬਤਾ ਅਨੁਸਾਰ ਅਮਲ ਵਿੱਚ ਲਿਆਂਦੀ ਤਾਂ ਮੁਸੱਮੀ ਸੰਜੀਵ ਕੁਮਾਰ ਉਕਤ ਪਾਸੇ 105ਗ੍ਰਾਮ ਹੈਰੋਇਨ ਨੁਮਾ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ ਜਿਸਤੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਸੰਜੀਵ ਕੁਮਾਰ ਉਰਫ ਗੰਗੀ ਉਕਤ ਦੇ ਖਿਲਾਫ ਮੁਕੱਦਮਾ ਨੰਬਰ 327 ਮਿਤੀ 29-11-2023 ਅ/ਧ 21/22 ਐਨ ਡੀ ਪੀ ਐਸ ਐਕਟ ਥਾਣਾ ਰਾਮਾਮੰਡੀ ਜਲੰਧਰ ਦਰਜ ਰਜਿਸਟਰ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਦੇ ਖਿਲਾਫ ਪਹਿਲਾਂ ਵੀ 01 ਮੁਕੱਦਮਾ ਐਨ ਡੀ ਪੀ ਐਸ ਐਕਟ ਅਤੇ 02 ਮੁਕੱਦਮੇ ਖੋਹ ਸਬੰਧੀ ਦਰਜ ਰਜਿਸਟਰ ਹਨ। ਦੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਨਸ਼ੇ ਦੀ ਸਮੱਗਲਿੰਗ ਨੂੰ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਦੋਰਾਨੇ ਤਫਤੀਸ਼ ਜਿਨ੍ਹਾਂ ਵੀ ਵਿਅਕਤੀਆ ਦਾ ਨਸ਼ੇ ਦੀ ਸਮੱਗਲਿੰਗ ਵਿੱਚ ਨਾਮ ਸਾਹਮਣੇ ਆਵੇਗਾ ਉਹਨਾਂ ਦੇ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।