ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਲਈ ਅਹਿਮ ਐਲਾਨ ਕਰਦੇ ਹੋਏ ਗੰਨੇ ਦੇ ਰੇਟ ਵਿਚ ਵਾਧਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਗੰਨੇ ਦੇ ਰੇਟ ਵਿਚ 11 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ।
ਟਵੀਟ ਕਰਦਿਆਂ CM ਮਾਨ ਨੇ ਲਿਖਿਆ- ਪੰਜਾਬ ਵਿਚ 11 ਰੁਪਏ ਦਾ ਇਕ ਸ਼ੁੱਭ ਸ਼ਗਨ ਹੁੰਦਾ ਹੈ…ਅੱਜ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ 11ਰੁਪਏ ਕੀਮਤ ਵਿਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿਚ 391 ਰੁਪਏ ਕਰਕੇ ਸ਼ੁੱਭ ਸਗਨ ਕੀਤਾ ਜਾਂਦਾ ਹੈ… ਆਉਣ ਵਾਲੇ ਦਿਨਾਂ ਵਿਚ ਹਰ ਵਰਗ ਦੇ ਪੰਜਾਬੀਆਂ ਨੂੰ ਖੁਸ਼ਖਬਰੀਆਂ ਮਿਲਣਗੀਆਂ…ਤੁਹਾਡਾ ਪੈਸਾ ਤੁਹਾਡੇ ਨਾਮ…।
ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..
— Bhagwant Mann (@BhagwantMann) December 1, 2023