04/17/2024 1:44 AM

Hukamnama Sri Darbar Sahib

ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥

बिलावलु महला ३ ॥ आदि पुरखु आपे स्रिसटि साजे ॥ जीअ जंत माइआ मोहि पाजे ॥ दूजै भाइ परपंचि लागे ॥ आवहि जावहि मरहि अभागे ॥ सतिगुरि भेटिऐ सोझी पाइ ॥ परपंचु चूकै सचि समाइ ॥१॥ जा कै मसतकि लिखिआ लेखु ॥ ता कै मनि वसिआ प्रभु एकु ॥१॥ रहाउ ॥ स्रिसटि उपाइ आपे सभु वेखै ॥ कोइ न मेटै तेरै लेखै ॥ सिध साधिक जे को कहै कहाए ॥ भरमे भूला आवै जाए ॥ सतिगुरु सेवै सो जनु बूझै ॥ हउमै मारे ता दरु सूझै ॥२॥

Bilaaval, Third Mehl: The Primal Lord Himself formed the Universe. The beings and creatures are engrossed in emotional attachment to Maya. In the love of duality, they are attached to the illusory material world. The unfortunate ones die, and continue to come and go. Meeting with the True Guru, understanding is obtained. Then, the illusion of the material world is shattered, and one merges in Truth. ||1|| One who has such pre-ordained destiny inscribed upon his forehead – the One God abides within his mind. ||1||Pause|| He created the Universe, and He Himself beholds all. No one can erase Your record, Lord. If someone calls himself a Siddha or a seeker, He is deluded by doubt, and will continue coming and going. That humble being alone understands, who serves the True Guru. Conquering his ego, he finds the Lord’s Door. ||2||

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉੱਤੇ (ਮਨੁੱਖ ਦੇ ਕੀਤੇ ਕਰਮਾਂ ਅਨੁਸਾਰ ਪਰਮਾਤਮਾ ਵਲੋਂ) ਲੇਖ ਲਿਖਿਆ ਹੁੰਦਾ ਹੈ, ਉਸ (ਮਨੁੱਖ) ਦੇ ਮਨ ਵਿਚ ਇਕ ਪਰਮਾਤਮਾ (ਹੀ) ਟਿਕਿਆ ਰਹਿੰਦਾ ਹੈ।੧।ਰਹਾਉ। ਹੇ ਭਾਈ! ਸਾਰੇ ਜਗਤ ਦਾ ਮੂਲ ਅਕਾਲ ਪੁਰਖ ਆਪ ਹੀ ਜਗਤ ਨੂੰ ਪੈਦਾ ਕਰਦਾ ਹੈ, (ਕੀਤੇ ਕਰਮਾਂ ਅਨੁਸਾਰ) ਜੀਵਾਂ ਨੂੰ (ਉਸ ਨੇ) ਮਾਇਆ ਦੇ ਮੋਹ ਵਿਚ ਜੋੜਿਆ ਹੋਇਆ ਹੈ। (ਜੀਵ ਪਰਮਾਤਮਾ ਨੂੰ ਭੁਲਾ ਕੇ) ਹੋਰ ਪਿਆਰ ਵਿਚ ਦਿੱਸਦੇ ਜਗਤ ਦੇ ਮੋਹ ਵਿਚ ਫਸੇ ਰਹਿੰਦੇ ਹਨ, (ਇਹੋ ਜਿਹੇ) ਭਾਗਹੀਨ ਜੀਵ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਆਤਮਕ ਮੌਤ ਸਹੇੜੀ ਰੱਖਦੇ ਹਨ। ਜੇ (ਕਿਸੇ ਭਾਗਾਂ ਵਾਲੇ ਨੂੰ) ਗੁਰੂ ਮਿਲ ਪਏ, ਤਾਂ ਉਹ (ਆਤਮਕ ਜੀਵਨ ਦੀ) ਸਮਝ ਹਾਸਲ ਕਰ ਲੈਂਦਾ ਹੈ, (ਉਸ ਦੇ ਅੰਦਰੋਂ) ਜਗਤ ਦਾ ਮੋਹ ਮੁੱਕ ਜਾਂਦਾ ਹੈ, (ਉਹ ਮਨੁੱਖ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੧। ਹੇ ਭਾਈ! ਜਗਤ ਪੈਦਾ ਕਰ ਕੇ (ਪਰਮਾਤਮਾ) ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ। (ਹੇ ਪ੍ਰਭੂ! ਜੀਵ ਦੇ ਕੀਤੇ ਕਰਮਾਂ ਅਨੁਸਾਰ ਉਸ ਦੇ ਮੱਥੇ ਉੱਤੇ ਜਿਹੜਾ ਲੇਖ ਤੂੰ ਲਿਖਦਾ ਹੈਂ) ਤੇਰੇ (ਉਸ ਲਿਖੇ) ਲੇਖ ਨੂੰ ਕੋਈ ਜੀਵ (ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ। ਹੇ ਭਾਈ! ਆਪਣੀ ਹਉਮੈ ਦੇ ਆਸਰੇ) ਜੇ ਕੋਈ ਮਨੁੱਖ (ਆਪਣੇ ਆਪ ਨੂੰ) ਸਿੱਧ ਆਖਦਾ ਅਖਵਾਂਦਾ ਹੈ, ਸਾਧਿਕ ਆਖਦਾ ਅਖਵਾਂਦਾ ਹੈ, ਉਹ ਮਨੁੱਖ (ਹਉਮੈ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ। ਹੇ ਭਾਈ! ਜਿਹੜਾ ਮਨੁੱਖ (ਆਪਣੀ ਹਉਮੈ ਦੀ ਟੇਕ ਛੱਡ ਕੇ) ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ (ਜੀਵਨ ਦਾ ਸਹੀ ਰਸਤਾ ਸਮਝ ਪੈਂਦਾ ਹੈ। ਜਦੋਂ ਮਨੁੱਖ (ਆਪਣੇ ਅੰਦਰੋਂ) ਹਉਮੈ ਮੁਕਾਂਦਾ ਹੈ, ਤਦੋਂ (ਉਸ ਨੂੰ ਪਰਮਾਤਮਾ ਦਾ) ਦਰ ਦਿੱਸ ਪੈਂਦਾ ਹੈ।੨।

अर्थ: हे भाई! सारे जगत का मूल अकाल पुरख स्वयं ही जगत को पैदा करता है, (किए कर्मों के अनुसार) जीवों को (उसने) माया के मोह में जोड़ा हुआ है। (जीव परमात्मा को भुला के) और प्यार में दिखाई देते जगत के मोह में फंसे रहते हैं, (ऐसे) भाग्यहीन जीव जनम-मरण के चक्कर में पड़े रहते हैं, आत्मिक मौत सहेड़े रखते हैं। अगर (किसी भाग्यशाली को) गुरु मिल जाए, तो वह (आत्मिक जीवन की) समझ हासिल कर लेता है, (उसके अंदर से) जगत का मोह समाप्त हो जाता है, (वह मनुष्य) सदा कायम रहने वाले परमात्मा (की) याद में लीन रहता है।1। हे भाई! जिस मनुष्य के माथे पर (मनुष्य के किए कर्मों के अनुसार परमात्मा की ओर से) लेख लिखा होता है, उस (मनुष्य) के मन में एक परमात्मा (ही) टिका रहता है।1। रहाउ। हे भाई! जगत पैदा करके (परमात्मा) स्वयं ही हरेक की संभाल करता है। (हे प्रभु! जीव के किए कर्मों के अनुसार उसके माथे पर जो लेख तू लिखता है) तेरे (उस लिखे) लेख को कोई जीव (अपने उद्यम से) मिटा नहीं सकता। हे भाई! (अपने अहंकार के आसरे) अगर कोई मनुष्य (अपने आप को) सिद्ध कहलवाता है, साधक कहता कहलवाता है, वह मनुष्य (अहंकार की) भटकना में पड़ कर गलत रास्ते पर पड़ा रहता है। हे भाई! जो मनुष्य (अपने अहंकार का आसरा छोड़ के) गुरु की शरण पड़ता है, वह मनुष्य (जीवन का) सही रास्ता समझ लेता है। जब मनुष्य (अपने अंदर से) अहंकार को मिटाता है, तब (उसको परमात्मा का) दर दिखाई दे जाता है।2।