ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਸਰਕਾਰੀ ਪੱਧਰ ਤੇ ਸਮਾਗਮ ਕਰਵਾਏ ਗਏ
ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੌਮੀ ਪੱਧਰ ਤੇ ‘ *ਵੀਰ ਬਾਲ ਦਿਵਸ’* ਦਾ ਆਯੋਜਨ ਕਰਨਾ ਸਲਾਘਾਯੋਗ ਹੈ।
ਗਿੱਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪਹਿਲੀ ਵਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਰਾਸਟਰੀ ਪੱਧਰ ਤੇ ਮਨਾਉਣ ਦਾ ਜੋ ਐਲਾਨ ਕੀਤਾ ਗਿਆ ਸੀ ਉਸ ਤਹਿਤ ਅੱਜ 26 ਦਸੰਬਰ ਨੂੰ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਭਾਰਤ ਮੰਡਪਮ ਵਿਖੇ ਵੀਰ ਬਾਲ ਦਿਵਸ ਦਾ ਆਯੋਜਨ ਕੀਤਾ ਗਿਆ ਅਤੇ ਸਾਹਿਬਜ਼ਾਦਿਆਂ ਦੇ ਮਹਾਨ ਬਲਿਦਾਨ ਨੂੰ ਯਾਦ ਕੀਤਾ ਗਿਆ।
ਗਿੱਲ ਨੇ ਦੱਸਿਆ ਕਿ ਅੱਜ ਤੱਕ ਕਿਸੇ ਵੀ ਕੇਂਦਰ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਦੇ ਵੀ ਕੋਈ ਪ੍ਰੋਗਰਾਮ ਦਾ ਆਯੋਜਨ ਨਹੀਂ ਸੀ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਵੀਰ ਬਾਲ ਦਿਵਸ ਦਾ ਆਯੋਜਨ ਕਰਕੇ ਸਿੱਖ ਧਰਮ ਨੂੰ ਆਪਨੀ ਸ਼ਰਧਾ ਅਤੇ ਸਮਰਪਣ ਦਾ ਸਬੂਤ ਪੇਸ਼ ਕੀਤਾ ਹੈ।
ਗਿੱਲ ਨੇ ਦੱਸਿਆ ਕਿ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਕਰਵਾਏ ਗਏ ਇਸ ਮਹਾਨ ਵੀਰ ਬਾਲ ਦਿਵਸ ਸਮਾਗਮ ਮੌਕੇ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਸ਼ਮੂਲੀਅਤ ਕੀਤੀ ਜਿਨਾਂ ਨੇ ਸਿਰਾਂ ਤੇ ਕੇਸਰੀ ਦਸਤਾਰਾਂ ਸਜਾਈਆਂ ਹੋਈਆਂ ਸਨ। ਇਸ ਮੌਕੇ ਸਭ ਤੋਂ ਪਹਿਲਾਂ ਗੁਰਬਾਣੀ ਦਾ ਕੀਰਤਨ ਹੋਇਆ ਉਪਰੰਤ ਸਿੱਖੀ ਰਹੁ ਰੀਤਾਂ ਅਨੁਸਾਰ ਛੋਟੇ ਛੋਟੇ ਭੁਚੰਗੀਆਂ ਵੱਲੋਂ ਗਤਕੇ ਦੇ ਜੋਹਰ ਵੀ ਵਿਖਾਏ ਗਏ ਅਤੇ ਸੂਰਬੀਤਾ ਭਰਪੂਰ ਕਵਿਤਾਵਾਂ ਦਾ ਗਾਇਨ ਵੀ ਕੀਤਾ ਗਿਆ ਜਿਸ ਨੇ ਇੱਕ ਵਾਰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ।
ਗਿੱਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਨੇ ਵੀ ਇਸ ਮੌਕੇ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉਹਨਾਂ ਨੂੰ ਯਾਦ ਕੀਤਾ ਤੇ ਨਤਮਸਤਕ ਹੋਏ।
ਗਿੱਲ ਨੇ ਦੱਸਿਆ ਕਿ ਵੀਰ ਬਾਲ ਦਿਵਸ ਨੂੰ ਰਾਸ਼ਟਰੀ ਪੱਧਰ ਤੇ ਮਨਾਉਣ ਦੇ ਐਲਾਨ ਤੋਂ ਬਾਅਦ ਅੱਜ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਵੀ ਵੀਰ ਬਾਲ ਦਿਵਸ ਨੂੰ ਸਰਕਾਰੀ ਤੌਰ ਤੇ ਮਨਾਇਆ ਗਿਆ ਜਿਸ ਵਿੱਚ ਕਲਕੱਤਾ ਵਿਖੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਪ੍ਰਧਾਨ ਸ਼੍ਰੀ ਜੇਪੀ ਨੱਢਾ ਗੁਰੂ ਘਰ ਵਿੱਚ ਨਤਮਸਤਕ ਹੋਏ ਉੱਥੇ ਹੀ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਮੁੱਖ ਮੰਤਰੀ ਯੋਗੀ ਨੇ ਸਮਾਗਮ ਮੌਕੇ ਸ਼ਿਰਕਤ ਕੀਤੀ । ਇਸੇ ਤਰ੍ਹਾਂ ਰਾਜਸਥਾਨ ਵਿੱਚ ਸੀ.ਐਮ ਭਜਨ ਲਾਲ ਨੇ ਵੀ ਗੁਰੂ ਘਰ ਵਿੱਚ ਮੱਥਾ ਟੇਕਿਆ ਇਸ ਤੋਂ ਇਲਾਵਾ ਤਿਰਪੁਰਾ, ਉੱਤਰਾਖੰਡ ਮਹਾਰਾਸ਼ਟਰ ,ਮੇਘਾਲਿਆ, ਪੁੱਡੂਚੇਰੀ ਹਰਿਆਣਾ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਦੇਸ਼ ਦੇ ਵੱਖ-ਵੱਖ ਕੋਨਿਆਂ ਵਿੱਚ ਵੀਰ ਬਾਲ ਦਿਵਸ ਦੇ ਆਯੋਜਨ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ ਅਤੇ ਉਹਨਾਂ ਦੇ ਦਰਸਾਏ ਹੋਏ ਮਾਰਗ ਤੇ ਚੱਲਣ ਲਈ ਪ੍ਰੇਰਨਾ ਲਈ ਗਈ।
ਗਿੱਲ ਨੇ ਕਿਹਾ ਕਿ ਅੱਜ ਵੀਰ ਬਾਲ ਦਿਵਸ ਦਾ ਦਿਨ ਮਹਾਨ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਦਾ ਦਿਵਸ ਅਤੇ ਅੱਜ ਦੇ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਅਤੇ ਹੋਰ ਬੁਰਾਈਆਂ ਨੂੰ ਦੂਰ ਕਰਕੇ ਆਪਣੀ ਆਉਣ ਵਾਲੀ ਪੀੜੀ ਨੂੰ ਆਪਣੇ ਮਹਾਨ ਵਿਰਸੇ ਦੇ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ ਤਾਂ ਜੋ ਸਾਡੇ ਪੁਰਖਿਆਂ ਵੱਲੋਂ ਕੀਤੇ ਗਏ ਮਹਾਨ ਬਲੀਦਾਨ ਨੂੰ ਪੀੜੀ ਦਰ ਪੀੜੀ ਅੱਗੇ ਪਹੁੰਚਾਇਆ ਜਾ ਸਕੇ । ਜਿਸ ਨਾਲ ਸਾਡੀ ਆਉਣ ਵਾਲੀ ਪੀੜੀ ਵਿੱਚ ਰਾਸ਼ਟਰ ਅਤੇ ਧਰਮ ਪ੍ਰਤੀ ਪਿਆਰ ਆਸਥਾ ਤੇ ਜਜਬਾ ਪੈਦਾ ਹੋ ਸਕੇ ਅਤੇ ਸਾਡੀ ਨੌਜਵਾਨ ਪੀੜੀ ਜ਼ੁਲਮ ਅਤੇ ਅੱਤਿਆਚਾਰ ਦੇ ਖਿਲਾਫ ਡੱਟ ਕੇ ਖੜੀ ਹੋ ਸਕੇ ਅਤੇ ਇੱਕ ਸੱਭਿਅਕ ਸਮਾਜ ਦਾ ਸਿਰਜਣ ਕਰਨ ਵਿੱਚ ਸਹਾਈ ਸਿੱਧ ਹੋਵੇ।