ਪੰਜਾਬ ਸਰਕਾਰ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ ਕੱਸਣ ਜਾ ਰਹੀ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਂਚ ਕਰਨ ਦੇ ਆਦੇਸ਼ ਹਨ। ਉਨ੍ਹਾਂ ਕਿਹਾ ਕਿ ਹੈ ਕਿ ਜਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜਾਂਚ ਮਗਰੋਂ ਗਲਤ ਰਾਸ਼ਨ ਕਾਰਡ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।