02/24/2024 9:26 PM

6 ਜਨਵਰੀ ਨੂੰ ਜਲ਼ੰਧਰ ਜਿਲੇ ਤੋਂ ਵੱਡੇ ਕਾਫ਼ਲੇ ਬਰਨਾਲਾ ਰੇਲੀ ਵਾਸਤੇ ਹੋਣਗੇ ਰਵਾਨਾ ।

ਜਲੰਧਰ 05 (ਏਕਮ ਨਿਊਜ਼) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਜੀ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਜਿਹੜੀ ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਅਤੇ ਸੰਯੁਕਤ ਮੋਰਚਾ (ਗੈਰ ਰਾਜਨੀਤਿਕ) ਵੱਲੋ 6 ਜਨਵਰੀ ਨੂੰ ਮਾਲਵੇ ਵਿਚ ਰੇਲੀ ਕੀਤੀ ਜਾ ਰਹੀ ਹੈ ਉਸ ਵਿੱਚ ਜਲੰਧਰ ਜਿਲੇ ਤੋਂ ਵਿਸ਼ਾਲ ਕਾਫ਼ਲਾ ਰੈਲੀ ਵਿੱਚ ਸ਼ਿਰਕਤ ਕਰੇਗਾ ਉਨ੍ਹਾਂ ਕਿਹਾ ਕਿ 2 ਜਨਵਰੀ ਦੀ ਜੰਡਿਆਲਾ ਗੁਰੂ ਰੈਲੀ ਪੂਰਨ ਤੋਰ ਤੇ ਸਫਲ ਰਹੀ ਜਿਸ ਵਿੱਚ ਸਰਕਾਰਾਂ ਦੇ ਭਰਮ ਭੁਲੇਖੇ ਤੋੜੇ ਗਏ ਹਨ ਠੀਕ ਇਸ ਤਰਾਂ ਹੀ 6 ਜਨਵਰੀ ਦੀ ਮਾਲਵਾ ਰੇਲੀ 13 ਫ਼ਰਵਰੀ ਦੇ ਦਿੱਲੀ ਅੰਦੋਲਨ ਦੀ ਪਿੱਠ ਭੂਮੀ ਤਿਆਰ ਕਰੇਗੀ । ਉਹਨਾਂ ਨੇ ਕਿਹਾ ਕਿ ਜੇਕਰ ਅਸੀਂ ਦੇਸ਼ ਨੂੰ ਨਸ਼ਾ ਮੁਕਤ ਕਰਨਾ ਹੈ , ਮਜ਼ਦੂਰਾਂ ਨੂੰ 200 ਦਿਨ ਰੋਜ਼ਗਾਰ ਦਿਵਾਉਣਾ ਹੈ , ਬੇ ਰੋਜ਼ਗਾਰੀ ਦੂਰ ਕਰਨੀ ਹੈ ,ਕਿਸਾਨਾਂ ਅਤੇ ਮਜ਼ਦੂਰਾਂ ਵਾਸਤੇ ਘੱਟੋ ਘੱਟ 10 ਹਜ਼ਾਰ ਰੂ ਬੁਡਾਪਾ ਪੈਂਸ਼ਨ ਲੈਣੀ ਹੈ ,ਫਸਲਾਂ ਦੇ ਲਾਹੇਵੰਦ ਭਾਅ ਲੈਣੇ ਹਨ ,ਭਾਰਤ ਨੂੰ WTO ਦੀਆਂ ਨੀਤੀਆਂ ਤੋਂ ਬਾਹਰ ਕਰਨਾਂ ਹੈ ,ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣੀਆਂ ਹਨ ,ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣਾ ਹੈ , ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣੇ ਹਨ,ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨਾ ਹੈ , ਡਾ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਲੈਣੇ ਹਨ,ਸਾਰੀਆਂ ਫਸਲਾਂ ਤੇ ਸਰਕਾਰੀ ਖਰੀਦ ਦਾ ਕਨੂੰਨ ਬਣਾਉਣਾ ਹੈ , ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਹੋਏ ਪਰਚੇ‌ ਰੱਦ ਕਰਵਾਉਣੇ ਹਨ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਮਜ਼ਦੂਰਾ ਦੇ ਮੁਆਵਜ਼ੇ ਅਤੇ ਪਰਿਵਾਰ ਦੇ ਇਕ ਜੀ ਨੂੰ ਸਰਕਾਰੀ ਨੌਕਰੀ ਦਿਵਾਉਣੀ ਹੈ , ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼ ਲੈਣਾ ਹੈ ਤਾਂ ਹਰ ਹਾਲਤ ਵਿੱਚ ਸਾਨੂੰ ਦਿੱਲੀ ਮੋਰਚੇ ਦਾ ਆਗਾਜ਼ ਕਰਨਾ ਪਵੇਗਾ ।ਇਸ ਕਰਕੇ ਉਹਨਾਂ ਹਰ ਵਰਗ ਨੂੰ ਵੱਧ ਚੜ ਕੇ 6 ਜਨਵਰੀ ਨੂੰ ਬਰਨਾਲਾ ਰੈਲੀ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ ।ਇਸ ਮੋਕੇ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ,ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ,ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ,ਜਿਲਾ ਸਕੱਤਰ ਜਰਨੈਲ ਸਿੰਘ ਰਾਮੇ ,ਜਿਲਾ ਖਜਾਨਚੀ ਜਗਦੀਸ਼ਪਾਲ ਸਿੰਘ ਚੱਕ ਬਾਹਮਣੀਆਂ ,ਜਿਲਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ,ਆਦਿ ਆਗੂ ,ਸ਼ਿੰਦਾ ਸਿੰਘ ,ਤਰਸੇਮ ਸਿੰਘ ਜਾਣੀਆਂ ਹਾਜ਼ਰ ਸਨ।