ਇੰਗਲੈਂਡ ਦੀ ਮਹਾਰਾਣੀ ਐਲੀਜ਼ਾਬੇਥ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਤਕਰੀਬਨ 70 ਸਾਲ ਰਾਜ ਕੀਤਾ। ਉਨ੍ਹਾਂ ਦੇ ਦੇਹਾਂਤ ਨਾਲ ਪੂਰੀ ਦੁਨੀਆ ਗ਼ਮਜ਼ਦਾ ਹੋ ਗਈ ਹੈ। ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕ ਜੈਜ਼ੀ ਬੀ ਨੇ ਮਹਾਰਾਣੀ ਦੀ ਮੌਤ ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਤੇ ਮਹਾਰਾਣੀ ਦੀ ਤਸਵੀਰ ਸਾਂਝੀ ਕੀਤੀ। ਇਹ ਤਸਵੀਰ ਮਹਾਰਾਣੀ ਦੇ 7 ਦਹਾਕਿਆਂ ਦੇ ਸ਼ਾਹੀ ਸਫ਼ਰ ਨੂੰ ਦਿਖਾਉਂਦੀ ਹੈ।
ਦੱਸ ਦਈਏ ਕਿ ਮਹਾਰਾਣੀ ਐਲੀਜ਼ਾਬੇਥ 1952 `ਚ ਇੰਗਲੈਂਡ ਦੇ ਤਖ਼ਤ ਤੇ ਕਾਬਿਜ਼ ਹੋਈ ਸੀ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਚਾਰਲਸ ਨੇ ਰਾਜਗੱਦੀ ਸੰਭਾਲ ਲਈ ਹੈ। ਦੂਜੇ ਪਾਸੇ, ਮਹਾਰਾਣੀ ਦੀ ਮੌਤ ਤੋਂ ਬਾਅਦ ਪੂਰੀ ਦੁਨੀਆ `ਚ ਸੋਗ ਦੀ ਲਹਿਰ ਹੈ। ਭਾਰਤ `ਚ ਵੀ ਦਿੱਗਜ ਹਸਤੀਆਂ ਵੱਲੋਂ ਮਹਾਰਾਣੀ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵਿੱਟਰ ਤੇ ਮਹਾਰਾਣੀ ਨਾਲ ਤਸਵੀਰ ਸ਼ੇਅਰ ਕੀਤੀ, ਇਸ ਦੇ ਨਾਲ ਹੀ ਉਨ੍ਹਾਂ ਨੇ ਮਹਾਰਾਣੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਇੱਕ ਭਾਵੁਕ ਨੋਟ ਵੀ ਲਿਖਿਆ। ਇਸ ਦੇ ਨਾਲ ਹੀ ਬਾਲੀਵੁੱਡ ਦੇ ਕਲਾਕਾਰਾਂ ਵੱਲੋਂ ਵੀ ਮਹਾਰਾਣੀ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।