05/20/2024 9:43 PM

ਕੈਬਨਿਟ ਮੰਤਰੀ ਅਤੇ ਸੰਸਦ ਮੈਂਬਰ ਨੇ 2.58 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਆਦਮਪੁਰ ਹਲਕੇ ਵਿੱਚ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 2.58 ਕਰੋੜ ਰੁਪਏ ਦੇ ਵੱਡੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ।ਉਨ੍ਹਾਂ ਨੇ ਜੰਡੂ ਸਿੰਘਾ ਵਿੱਚ ਬਿਹਤਰੀਨ ਜਲ ਸਪਲਾਈ ਸਹੂਲਤਾਂ ਪ੍ਰਦਾਨ ਕਰਨ ਲਈ 2.45 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ।
ਇਸੇ ਤਰ੍ਹਾਂ ਇਸੇ ਪਿੰਡ ਵਿੱਚ 13.65 ਲੱਖ ਰੁਪਏ ਦੀ ਲਾਗਤ ਨਾਲ ਪਲਾਸਟਿਕ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਸਬੰਧੀ ਪਲਾਂਟ ਦੀ ਉਸਾਰੀ ਲਈ ਵੀ ਨੀਂਹ ਪੱਥਰ ਰੱਖਿਆ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਅਤੇ ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਸ਼ਹਿਰਾਂ ਵਾਂਗ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਵਿਕਾਸ ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਨਿਰਵਿਘਨ ਤੇ ਬਿਹਤਰ ਜਲ ਸਪਲਾਈ ਸਮੇਤ ਹੋਰ ਵਧੀਆ ਸਹੂਲਤਾਂ ਮਿਲਣਗੀਆਂ ਜਦਕਿ ਪਲਾਸਟਿਕ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਸਬੰਧੀ ਪਲਾਂਟ ਸਦਕਾ ਪ੍ਰਦੂਸ਼ਣ ਨੂੰ ਰੋਕਣ ਵਿੱਚ ਮਦਦ ਮਿਲੇਗੀ ।ਮੰਤਰੀ ਅਤੇ ਸੰਸਦ ਮੈਂਬਰ ਨੇ ਕਿਹਾ ਕਿ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਵੱਖ-ਵੱਖ ਪ੍ਰਾਜੈਕਟ ਚਲਾਏ ਜਾ ਰਹੇ ਹਨ।ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮਾਮਲੇ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾਣ ਲਈ ਸੂਬੇ ਵਿੱਚ ਪਹਿਲਾਂ ਹੀ ਬਹੁਤ ਸਾਰੇ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾ ਚੁੱਕੇ ਹਨ।ਮੰਤਰੀ ਅਤੇ ਸੰਸਦ ਮੈਂਬਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ‘ਆਪ ਦੀ ਸਰਕਾਰ, ‘ਆਪ ਦੇ ਦੁਆਰ’ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਵੱਲੋਂ ਸੇਵਾਵਾਂ ਦਾ ਲਾਭ ਲਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਕਈ ਵਿਲੱਖਣ ਪਹਿਲਕਦਮੀਆਂ ਕਰਨ ਦੇ ਨਾਲ-ਨਾਲ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਲੋਕਾਂ ਤੱਕ ਪਹੁੰਚ ਵੀ ਕੀਤੀ ਜਾ ਰਹੀ ਹੈ।