ਜਲੰਧਰ ‘ਚ ਭਿਆਨਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇੜੇ ਸੜਕ ‘ਤੇ ਖੜ੍ਹੇ ਟਰੱਕ ਨਾਲ ਸਕਾਰਪੀਓ ਕਾਰ ਦੀ ਟੱਕਰ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਇਕ ਪੁਲਸ ਮੁਲਾਜ਼ਮ ਸਮੇਤ 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ 5 ਨੌਜਵਾਨ ਹਰਿਆਣਾ ਦੇ ਕਰਨਾਲ ਵਿੱਚ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਇਹ ਹਾਦਸਾ ਜਲੰਧਰ ਜਾਂਦੇ ਸਮੇਂ ਵਾਪਰਿਆ। ਇਸ ਹਾਦਸੇ ਵਿੱਚ ਇੱਕ ਭਰਾ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਗਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਨਜਿੰਦਰ ਸਿੰਘ, ਦਿਲਪ੍ਰੀਤ ਸਿੰਘ, ਤਰਨਵੀਰ ਸਿੰਘ, ਸੁਭਾਸ਼ ਅਤੇ ਬਲਜਿੰਦਰ ਸਿੰਘ ਕਰਨਾਲ ਤੋਂ ਇੱਕ ਵਿਆਹ ਸਮਾਗਮ ਲਈ ਆਏ ਹੋਏ ਸਨ। ਉਹ ਕਪੂਰਥਲਾ ਵੱਲ ਆ ਰਿਹਾ ਸੀ, ਜਦੋਂ ਉਹ ਜਲੰਧਰ ਰੋਡ ‘ਤੇ ਸਾਇੰਸ ਸਿਟੀ ਨੇੜੇ ਪਹੁੰਚਿਆ ਤਾਂ ਉਸ ਦੀ ਸਕਾਰਪੀਓ ਗੱਡੀ ਖੜ੍ਹੇ ਟਰੱਕ ਨਾਲ ਟਕਰਾ ਗਈ। ਜਿਸ ਕਾਰਨ ਮਨਜਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਜੋ ਕਿ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਹੈ ਅਤੇ ਦਿਲਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਜੋ ਕਿ ਆਰ.ਸੀ.ਐਫ ਕਪੂਰਥਲਾ ਵਿੱਚ ਮੁਲਾਜ਼ਮ ਹੈ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤਰਨਵੀਰ ਸਿੰਘ, ਸੁਭਾਸ਼ ਅਤੇ ਬਲਜਿੰਦਰ ਸਿੰਘ ਵਾਸੀਆਨ ਆਰ.ਸੀ.ਐਫ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ।