ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਘਰ ਵੀ ਕੇਂਦਰੀ ਏਜੰਸੀ NIA ਨੇ ਮਾਰਿਆ ਛਾਪਾ

NIA ਨੇ ਸੋਮਵਾਰ ਨੂੰ ਅੱਤਵਾਦੀ ਸਮੂਹਾਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਪੰਜਾਬ, ਹਰਿਆਣਾ ਤੇ ਦਿੱਲੀ ‘ਚ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।NIA ਨੇ ਅਬੋਹਰ ਦੇ ਨਾਲ ਲੱਗਦੇ ਪਿੰਡ ਦੁਤਾਰਾਂਵਾਲੀ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਘਰ ਛਾਪੇਮਾਰੀ ਕੀਤੀ ਹੈ।

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ਵਿੱਚ ਅਧਿਕਾਰੀਆਂ ਦਾ ਕਾਫਲਾ ਪਿੰਡ ‘ਚ ਪਹੁੰਚਿਆ ਤੇ ਲਾਰੈਂਸ ਬਿਸ਼ਨੋਈ ਦੇ ਘਰ ਚੈਕਿੰਗ ਕੀਤੀ ਜਾ ਰਹੀ ਹੈ।

ਹਾਲਾਂਕਿ ਪਿੰਡ ਦੇ ਅੰਦਰੋਂ ਬਾਹਰ ਆਏ ਪਿੰਡ ਵਾਸੀ ਪ੍ਰਵੀਨ ਬਾਗੜੀਆ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਮਾਤਾ ਪਿਤਾ ਘਰ ਵਿਚ ਮੌਜੂਦ ਹਨ।ਘਰ ‘ਚ ਆਈ ਐਨਆਈਏ ਟੀਮ ਦੇ ਹਵਾਲੇ ਘਰ ਦੀਆਂ ਚਾਬੀਆਂ ਕਰ ਦਿੱਤੀਆ ਹਨ। ਪੂਰੇ ਘਰ ਦੀ ਤਲਾਸ਼ੀ ਕੀਤੀ ਜਾ ਰਹੀ ਹੈ।

ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਐਨਆਈਏ ਵੱਲੋਂ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ ਸੀ। ਪੂਰਾ ਪਿੰਡ ਸਹਿਯੋਗ ਕਰਨ ਨੂੰ ਤਿਆਰ ਹੈ ਜਦਕਿ ਅਜਿਹਾ ਕਰਕੇ ਪਿੰਡ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਕੇਸ ਦੀ ਹਰ ਪਹਿਲੂ ਤੋਂ ਜਾਂਚ ਕਰਨ ਦੀ ਮੰਗ ਕੀਤੀ ਹੈ।

ਲਾਰੈਂਸ ਬਿਸ਼ਨੋਈ ਜੇਲ੍ਹ ‘ਚ ਬੰਦ ਹੈ।ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਂਦਾ ਗਿਆ।ਜਿਸ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਨੇ ਵੱਖੋ-ਵੱਖ ਮਾਮਲਿਆਂ ‘ਚ ਉਸਦੀ ਰਿਮਾਂਡ ਹਾਸਲ ਕੀਤੀ।ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮੁੱਖ ਸਾਜਿਸ਼ਕਾਰ ਮੰਨਿਆ ਜਾ ਰਿਹਾ ਹੈ।

hacklink al hack forum organik hit kayseri escort Mostbettiktok downloadergrandpashabetgrandpashabetbahsegel yeni girişjojobetkumar sitelerijojobet 1019bahiscasinobetwoongamdom girişmegabahis girişantalya escortlidodeneme bonusu veren sitelermatadorbetmatadorbettambet