06/23/2024 1:21 AM

ਸੁਸ਼ੀਲ ਰਿੰਕੂ ਨੇ ਆਪਣੇ ਪਰਿਵਾਰ ਸਮੇਤ ਸੀਰ ਗੋਵਰਧਨ ਕਾਂਸ਼ੀ ਦੇ ਦਰਸ਼ਨ ਕੀਤੇ।

ਪਵਿੱਤਰ ਅਸਥਾਨ ‘ਤੇ ਪਹੁੰਚ ਕੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੱਥਾ ਟੇਕਿਆ।

ਜਲੰਧਰ, 18 ਮਾਰਚ-(EN) ਆਮ ਆਦਮੀ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਬਨਾਰਸ ਦੇ ਕਾਂਸ਼ੀ ਸਥਿਤ ਪ੍ਰਸਿੱਧ ਧਾਰਮਿਕ ਸਥਾਨ ਸੀਰ ਗੋਵਰਧਨ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ: ਸੁਨੀਤਾ ਰਿੰਕੂ ਅਤੇ ਪੁੱਤਰ ਵੀ ਮੌਜੂਦ ਸਨ। ਇਸ ਸਬੰਧੀ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਉਹ ਆਪਣੇ ਪਰਿਵਾਰ ਸਮੇਤ ਇੱਥੇ ਆਏ ਅਤੇ ਪ੍ਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਮੱਥਾ ਟੇਕਿਆ। ਰਿੰਕੂ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਅਤੇ ਗੁਰੂਆਂ ਦੇ ਅਸ਼ੀਰਵਾਦ ਸਦਕਾ ਹੀ ਉਹ ਅੱਜ ਇਸ ਮੁਕਾਮ ’ਤੇ ਪੁੱਜ ਸਕਿਆ ਹੈ, ਇਸ ਲਈ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਹੋਣ ਤੋਂ ਪਹਿਲਾਂ ਇੱਥੇ ਹਾਜ਼ਰ ਹੋਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਇੱਥੇ ਪਹੁੰਚ ਕੇ ਉਨ੍ਹਾਂ ਨੇ ਬੇਹੱਦ ਰਾਹਤ ਮਹਿਸੂਸ ਕੀਤੀ ਹੈ।