07/21/2024 3:57 PM

23 ਮਾਰਚ ਨੂੰ ਸ਼ੰਬੂ ਬਾਡਰ ਤੇ ਸ.ਭਗਤ ਸਿੰਘ,ਰਾਜਗੁਰੂ,ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਵਾਂਗੇ- ਸਭਰਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਜਲੰਧਰ ਦੀ ਪਿੰਡ ਰੇੜਵਾਂ ਵਿਖੇ ਹੋਈ ਮੀਟਿੰਗ ।

ਅੱਜ ਮਿਤੀ 20 ਮਾਰਚ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਜਲੰਧਰ ਦੀ ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿੱਚ ਪਿੰਡ ਰੇੜਵਾਂ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਡੀ ਪੱਧਰ ਤੇ ਕਿਸਾਨ ਮਜ਼ਦੂਰ ਹਾਜ਼ਰ ਹੋਏ ।ਇਸ ਮੀਟਿੰਗ ਵਿੱਚ ਆਉਣ ਵਾਲੇ ਸਮੇ ਵਿੱਚ ਹੋਣ ਵਾਲੇ ਸੰਘਰਸ਼ਾਂ ਬਾਰੇ ਅਹਿਮ ਵਿਚਾਰਾਂ ਕੀਤੀਆਂ ਗਈਆਂ ।ਇਸ ਮੋਕੇ ਤੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਉਚੇਚੇ ਤੋਰ ਤੇ ਪੁੱਜੇ।ਇਸ ਮੋਕੇ ਤੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ )ਵੱਲੋ ਸ਼ੰਬੂ ਬਾਡਰ ਤੇ ਲੱਗੇ ਮੋਰਚੇ ਦੇ 37 ਦਿਨ ਬੀਤ ਜਾਣ ਤੇ ਵੀ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਵੱਲ ਪਿੱਠ ਕੀਤੀ ਹੋਈ ਹੈ ਪਰ ਮੋਰਚਾ ਚੜਦੀ ਕਲਾ ਵਿੱਚ ਹੈ ਸਰਕਾਰ ਦਾ ਇਹ ਨਿਰਾਸ਼ਾਜਨਕ ਰਵੱਈਆਂ ਕਿਸਾਨਾਂ ਮਜ਼ਦੂਰਾਂ ਦੇ ਹੋਸਲੇ ਪਸਤ ਨਹੀਂ ਕਰ ਸਕਦਾ ।ਉਹਨਾਂ ਕਿਹਾ ਕਿ ਅਸੀਂ 23 ਮਾਰਚ ਨੂੰ ਸ਼ੰਬੂ ਬਾਡਰ ਤੇ ਸ.ਭਗਤ ਸਿੰਘ ,ਰਾਜਗੁਰੂ,ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਵਾਂਗੇ ਅਤੇ ਇਸੇ ਹੀ ਤਰਾਂ ਹਰ ਇਕ ਗੁਰੂ ਪੁਰਬ ਅਤੇ ਹੋਰ ਦਿਹਾੜੇ ਮਨਾਏ ਜਾਣਗੇ ।ਉਹਨਾਂ ਅੱਗੇ ਕਿਹਾ ਕਿ ਸਰਕਾਰ ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਵੱਲ ਧਿਆਨ ਦੇਵੇ ਨਹੀਂ ਤਾਂ ਆਉਣ ਵਾਲੇ ਸਮੇ ਵਿੱਚ ਪਿੰਡਾਂ ਵਿੱਚ ਵੋਟਾਂ ਮੰਗਣ ਆਏ ਭਾਜਪਾਈ ਆਗੂਆਂ ਤੋਂ ਕਾਲੀਆਂ ਝੰਡੀਆਂ ਦਿਖਾ ਕੇ ਸੁਆਲ ਕੀਤਾ ਜਾਵੇਗਾ ਕਿ ਜਿਹੜਾ ਕਿਸਾਨਾਂ ਮਜ਼ਦੂਰਾਂ ਵੱਲੋ 12 ਨਕਾਤੀ ਮੰਗ ਪੱਤਰ ਦਿੱਤਾ ਗਿਆ ਸੀ ਸਰਕਾਰ ਨੇ ਉਸ ਤੇ ਕੀ ਕਰ ਰਹੀ ਹੈ । ਉਹਨਾਂ ਅੱਗੇ ਕਿਹਾ ਕਿ ਜੇਕਰ ਅਸੀਂ ਦੇਸ਼ ਨੂੰ ਨਸ਼ਾ ਮੁਕਤ ਕਰਨਾ ਹੈ , ਮਜ਼ਦੂਰਾਂ ਨੂੰ 200 ਦਿਨ ਰੋਜ਼ਗਾਰ ਦਿਵਾਉਣਾ ਹੈ , ਮਜ਼ਦੂਰ ਨੂੰ 800 ਰੂ ਦਿਹਾੜੀ ਦਵਾਉਣੀ ਹੈ ,ਬੇ ਰੋਜ਼ਗਾਰੀ ਦੂਰ ਕਰਨੀ ਹੈ ,ਕਿਸਾਨਾਂ ਅਤੇ ਮਜ਼ਦੂਰਾਂ ਵਾਸਤੇ ਘੱਟੋ ਘੱਟ 10 ਹਜ਼ਾਰ ਰੂ : ਬੁਡਾਪਾ ਪੈਂਸ਼ਨ ਲੈਣੀ ਹੈ ,ਫਸਲਾਂ ਦੇ ਲਾਹੇਵੰਦ ਭਾਅ ਲੈਣੇ ਹਨ ,ਭਾਰਤ ਨੂੰ WTO ਦੀਆਂ ਨੀਤੀਆਂ ਤੋਂ ਬਾਹਰ ਕਰਨਾਂ ਹੈ ,ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣੀਆਂ ਹਨ ,ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣਾ ਹੈ , ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣੇ ਹਨ,ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨਾ ਹੈ , ਡਾ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਲੈਣੇ ਹਨ,ਸਾਰੀਆਂ ਫਸਲਾਂ ਤੇ ਸਰਕਾਰੀ ਖਰੀਦ ਦਾ ਕਨੂੰਨ ਬਣਾਉਣਾ ਹੈ , ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਹੋਏ ਪਰਚੇ‌ ਰੱਦ ਕਰਵਾਉਣੇ ਹਨ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਮਜ਼ਦੂਰਾ ਦੇ ਮੁਆਵਜ਼ੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿਵਾਉਣੀ ਹੈ , ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼ ਲੈਣਾ ਹੈ ਤਾਂ ਇਕ ਜੁੱਟ ਹੋ ਕਿ ਸੰਘਰਸ਼ਾਂ ਦੇ ਪਿੜ ਮੱਲਣੇ ਪੈਣਗੇ ।ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ, ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ,ਨਿਰਮਲ ਸਿੰਘ ਢੰਡੋਵਾਲ ,ਸਤਨਾਮ ਸਿੰਘ ਰਾਈਵਾਲ,ਕਿਸ਼ਨ ਦੇਵ ਮਿਆਣੀ,ਜਗਤਾਰ ਸਿੰਘ ਚੱਕ ਵਡਾਲਾ ,ਦਲਬੀਰ ਸਿੰਘ ਕੰਗ,ਜਗਦੀਸ਼ ਪਾਲ ਸਿੰਘ ਚੱਕ ਬਾਹਮਣੀਆਂ ,ਰਜਿੰਦਰ ਸਿੰਘ ਨੰਗਲ ਅੰਬੀਆਂ ,ਪਰਮਜੀਤ ਹੌਲੇਡ,ਵੱਸਣ ਸਿੰਘ ਕੋਠਾ,ਜਗਤਾਰ ਸਿੰਘ ਕੰਗ ਖ਼ੁਰਦ ,ਮਲਕੀਤ ਸਿੰਘ ਜਾਣੀਆਂ ,ਦਲਬੀਰ ਸਿੰਘ ਮੁੰਡੀ ਸ਼ੇਰੀਆਂ,ਬਲਵਿੰਦਰ ਸਿੰਘ ਗੱਟਾ ਮੁੰਡੀ ਕਾਸੂ,ਅਮਰਜੀਤ ਸਿੰਘ ਪੂਨੀਆਂ,ਕੁਲਵੰਤ ਸਿੰਘ ਕੁਹਾੜ,ਬਲਦੇਵ ਸਿੰਘ ਕੁਹਾੜ,ਤਰਲੋਕ ਸਿੰਘ ਗੱਟੀ ਪੀਰ ਬਖ਼ਸ਼ ,ਅਤੇ ਹੋਰ ਵੀ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਰ ਸਨ।