04/27/2024 10:48 PM

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ ਮੁਹਿੰਮ ਜਾਰੀ ਸ਼ਹਿਰ ਵਿੱਚ 100 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਜਲੰਧਰ, 20 ਮਾਰਚ (EN) ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਅਪਰਾਧੀ ਨੂੰ ਕਾਬੂ ਕਰਕੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਸ਼ਹਿਰ ਅੰਦਰ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਨਗਰ ਨੇੜੇ ਪੁਲਿਸ ਪਾਰਟੀ ਤਾਇਨਾਤ ਸੀ ਤਾਂ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਉਨ੍ਹਾਂ ਕੋਲ ਆਉਂਦੇ ਦੇਖਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਦੀ ਮੌਜੂਦਗੀ ਨੂੰ ਦੇਖ ਕੇ ਉਕਤ ਵਿਅਕਤੀ ਨੇ ਆਪਣੀ ਜੇਬ ਵਿੱਚੋਂ ਪੋਲੀਥੀਨ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਉਸ ਦੀਆਂ ਕਾਰਵਾਈਆਂ ‘ਤੇ ਸ਼ੱਕ ਕਰਦੇ ਹੋਏ ਕੁਲਦੀਪ ਪੁੱਤਰ ਬਲਵਿੰਦਰ ਕੁਮਾਰ ਵਾਸੀ ਗਲੀ ਨੰਬਰ 1 ਨੇੜੇ ਅਜੀਤਪਾਲ ਫੈਕਟਰੀ, ਪਿੰਡ ਰੇਰੂ ਜਲੰਧਰ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਪੋਲੀਥੀਨ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਡਿਵੀਜ਼ਨ 8 ਜਲੰਧਰ ਵਿਖੇ ਐਫ.ਆਈ.ਆਰ ਨੰਬਰ 59 ਮਿਤੀ 18-03-2024 ਅਧੀਨ 21-61-85 ਐਨ.ਡੀ.ਪੀ.ਐਸ ਐਕਟ ਦਰਜ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਥਾਣਾ ਡਿਵੀਜ਼ਨ ਨੰਬਰ 8 ਵਿੱਚ ਪਹਿਲਾਂ ਹੀ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਹੈ।ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਸ਼ਹਿਰ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।