06/22/2024 11:46 PM

ਸਾਡੇ ਸੰਤਾਂ, ਗੁਰੂਆਂ ਅਤੇ ਪੀਰਾਂ ਨੇ ਹਮੇਸ਼ਾ ਦੁਨੀਆ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ – ਸੁਸ਼ੀਲ ਰਿੰਕੂ

ਭਗਵਾਨ ਵਾਲਮੀਕਿ ਯੋਗ ਆਸ਼ਰਮ ਵਿਖੇ ਬਾਬਾ ਲਾਲ ਨਾਥ ਜੀ ਦੀ 27ਵੀਂ ਬਰਸੀ ਅਤੇ ਸਥਾਪਨਾ ਦਿਵਸ ਮੌਕੇ ਹਾਜ਼ਰੀ ਭਰੀ।

ਉਨ੍ਹਾਂ ਕਿਹਾ ਕਿ ਸੰਤਾਂ-ਮਹਾਂਪੁਰਖਾਂ ਦੇ ਆਸ਼ੀਰਵਾਦ ਨਾਲ ਹੀ ਸਮਾਜ ਵਿੱਚ ਭਾਈਚਾਰਾ ਕਾਇਮ ਰਹਿੰਦਾ ਹੈ।

ਜਲੰਧਰ, 23 ਮਾਰਚ(EN) ਜਲੰਧਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਹੈ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ, ਜਿਨ੍ਹਾਂ ਨੇ ਦੇਸ਼ ਨੂੰ ਹੀ ਨਹੀਂ ਸਗੋਂ ਪੂਰੀ ਦੁਨੀਆ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ ਹੈ। ਉਹ ਉੱਗੀ ਸਥਿਤ ਭਗਵਾਨ ਵਾਲਮੀਕਿ ਯੋਗ ਆਸ਼ਰਮ ਵਿਖੇ ਬਾਬਾ ਲਾਲ ਨਾਥ ਜੀ ਦੀ 27ਵੀਂ ਬਰਸੀ ਅਤੇ ਸਥਾਪਨਾ ਦਿਵਸ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਰਿੰਕੂ ਨੇ ਕਿਹਾ ਕਿ ਸਾਡੇ ਸੰਤਾਂ ਅਤੇ ਗੁਰੂਆਂ ਦੇ ਅਸ਼ੀਰਵਾਦ ਸਦਕਾ ਹੀ ਅੱਜ ਸਮਾਜ ਵਿੱਚ ਭਾਈਚਾਰਕ ਸਾਂਝ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਮਨੁੱਖਤਾ ਤੇ ਦਇਆ ਦੀ ਭਾਵਨਾ ਨਾਲ ਭਰਪੂਰ ਹਨ। ਉਨ੍ਹਾਂ ਡੇਰਾ ਬਾਬਾ ਲਾਲ ਨਾਥ ਜੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਪਵਿੱਤਰ ਦਿਹਾੜੇ ‘ਤੇ ਇੱਥੇ ਆਉਣ ਦਾ ਮੌਕਾ ਪ੍ਰਦਾਨ ਕੀਤਾ।

ਸੁਸ਼ੀਲ ਕੁਮਾਰ ਰਿੰਕੂ ਨੇ ਕੈਂਪ ਦੇ ਮੁੱਖ ਸੰਚਾਲਕ ਬਾਲਯੋਗੀ ਪ੍ਰਗਟ ਨਾਥ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਕਿਹਾ ਕਿ ਉਹ ਇੱਥੇ ਆ ਕੇ ਬੇਹੱਦ ਸਕੂਨ ਅਤੇ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅੱਜ ਲੋਕ ਧਰਮ ਦੇ ਮਾਰਗ ‘ਤੇ ਚੱਲ ਰਹੇ ਹਨ ਤਾਂ ਇਸ ਦਾ ਸਿਹਰਾ ਸੰਤ ਸਮਾਜ ਨੂੰ ਜਾਂਦਾ ਹੈ, ਜਿਸ ਦੇ ਸਿੱਟੇ ਵਜੋਂ ਗੁਰੂਆਂ, ਪੀਰਾਂ ਅਤੇ ਸੰਤਾਂ ਦੀਆਂ ਸਿੱਖਿਆਵਾਂ ਨਵੀਂ ਪੀੜ੍ਹੀ ਤੱਕ ਲੋਕਾਂ ਤੱਕ ਪਹੁੰਚ ਰਹੀਆਂ ਹਨ | ਇਸ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੂੰ ਬਾਲਯੋਗੀ ਪ੍ਰਗਟ ਨਾਥ ਜੀ ਦੀ ਤਰਫੋਂ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਉਪਰੰਤ ਸੁਸ਼ੀਲ ਕੁਮਾਰ ਰਿੰਕੂ ਨੇ ਸੰਗਤਾਂ ਨਾਲ ਬੈਠ ਕੇ ਲੰਗਰ ਵੀ ਵਰਤਾਇਆ। ਇਸ ਮੌਕੇ ਵਿਧਾਇਕ ਇੰਦਰਜੀਤ ਕੌਰ ਮਾਨ, ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਦਰਸ਼ਨ ਸਿੰਘ ਟਾਹਲੀ ਸਮੇਤ ਕਈ ਪਤਵੰਤੇ ਹਾਜ਼ਰ ਸਨ।