ਜਲੰਧਰ (EN) ਭਾਰਤੀ ਜਨਤਾ ਪਾਰਟੀ ਤੋਂ ਅਸਤੀਫਾ ਦੇਖ ਕੇ ਆਰਤੀ ਰਾਜਪੂਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਈ ਹੈ। ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਦੀ ਤਰਫੋਂ ਆਰਤੀ ਰਾਜਪੂਤ ਨੂੰ ਅੱਜ ਚੰਡੀਗੜ੍ਹ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਆਰਤੀ ਰਾਜਪੂਤ ਨੇ ਕਿਹਾ ਕਿ ਉਹ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰ ਸਕਦੀ ਅਤੇ ‘ਆਪ’ ਦੇ ਦੋ ਆਗੂਆਂ ਲਈ ਵੋਟ ਨਹੀਂ ਮੰਗ ਸਕਦੀ, ਜਿਨ੍ਹਾਂ ਨੂੰ ਭਾਜਪਾ ਨੇ ਪਾਰਟੀ ‘ਚ ਸ਼ਾਮਲ ਕੀਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗਾ, ਉਹ ਉਸ ਨੂੰ ਬਾਖੂਬੀ ਨਿਭਾਉਣਗੇ।
ਆਰਤੀ ਰਾਜਪੂਤ ਦੇ ਨਾਲ ਮਹਿਲਾ ਮੋਰਚਾ ਮੰਡਲ 5 ਦੀ ਪ੍ਰਧਾਨ ਲਖਵਿੰਦਰ ਕੌਰ, ਭਾਜਪਾ ਐਸਸੀ ਮੋਰਚਾ ਦੇ ਸਕੱਤਰ ਅਸ਼ਵਨੀ ਕੁਮਾਰ ਵੀ ਅਕਾਲੀ ਦਲ ਵਿੱਚ ਹੋਏ ਸ਼ਾਮਲ। ਇਸ ਮੌਕੇ ਤੇ ਕੁਲਵੰਤ ਸਿੰਘ ਮਾਨ, ਸੁਭਾਸ਼ ਸੋਂਧੀ, ਗਗਨਦੀਪ ਸਿੰਘ ਢੀਂਡਸਾ ਅਤੇ ਹੋਰ ਅਕਾਲੀ ਆਗੂ ਹਾਜ਼ਰ ਸਨ।