ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਹੈ। ਇਸ ਮੌਕੇ ‘ਤੇ ਸਾਰੇ ਨੇਤਾ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦੇ ਰਹੇ ਹਨ। ਇਸ ਦੌਰਾਨ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਹਜ਼ਰਤ ਨਿਜ਼ਾਮੂਦੀਨ ਰੇਲਵੇ ਸਟੇਸ਼ਨ ‘ਤੇ ਝਾੜੂ ਮਾਰ ਕੇ ਅਨੋਖੇ ਤਰੀਕੇ ਨਾਲ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਸਵੱਛਤਾ ਦਾ ਸੰਦੇਸ਼ ਦਿੱਤਾ ਹੈ। ਟਵਿੱਟਰ ‘ਤੇ ਇਕ ਵੀਡੀਓ ਪੋਸਟ ਕਰਦੇ ਹੋਏ ਉਨ੍ਹਾਂ ਲਿਖਿਆ, ‘ਸਵੱਛਤਾ ਹੀ ਸੇਵਾ।’
ਇਨ੍ਹਾਂ ਵਿਭਾਗਾਂ ਵਿੱਚ ਅੱਜ ਤੋਂ ਸ਼ੁਰੂ ਹੋ ਜਾਵੇਗੀ ਸਫ਼ਾਈ ਮੁਹਿੰਮ
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਅੱਜ ਤੋਂ ਭਾਰਤੀ ਰੇਲਵੇ, ਡਾਕ, ਟੈਲੀਕਾਮ, ਆਈਟੀ ਅਤੇ ਦੇਸ਼ ਦੇ ਕਈ ਹੋਰ ਵਿਭਾਗਾਂ ਵਿੱਚ ਸਵੱਛਤਾ ਦੀ ਮੁਹਿੰਮ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਤਰ੍ਹਾਂ ਰਾਜਨੀਤੀ ਨੂੰ ਸੇਵਾ ਦਾ ਮਾਧਿਅਮ ਬਣਾਇਆ ਹੈ, ਸਵੱਛਤਾ ਸੇਵਾ ਦਾ ਇੱਕ ਬਹੁਤ ਵੱਡਾ ਵਿਕਲਪ ਹੈ।
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਹੈ। ਇਸ ਮੌਕੇ ‘ਤੇ ਸਾਰੇ ਨੇਤਾ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦੇ ਰਹੇ ਹਨ। ਇਸ ਦੌਰਾਨ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਹਜ਼ਰਤ ਨਿਜ਼ਾਮੂਦੀਨ ਰੇਲਵੇ ਸਟੇਸ਼ਨ ‘ਤੇ ਝਾੜੂ ਮਾਰ ਕੇ ਅਨੋਖੇ ਤਰੀਕੇ ਨਾਲ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ