ਜਲੰਧਰ ਕਮਿਸ਼ਨਰੇਟ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਵੱਲੋਂ ਦੋ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 3 ਪਿਸਤੌਲਾਂ ਤੇ 1 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ।
ਉਕਤ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਹੱਤਿਆ, ਧਮਕੀ, ਜਬਰਨ ਵਸੂਲੀ, ਫਿਰੌਤੀ ਤੇ ਕਈ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਵੀ ਸ਼ਾਮਲ ਸਨ।