06/23/2024 1:01 AM

ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ; ਪ੍ਰਦਰਸ਼ਨਕਾਰੀ ਅੱਜ ਕਰਨਗੇ ਵੱਡਾ ਐਲਾਨ

ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਸ਼ੁੱਕਰਵਾਰ ਨੂੰ ਕਿਸਾਨਾਂ ਦੇ ਧਰਨੇ ਦਾ ਤੀਜਾ ਦਿਨ ਹੈ। ਕਿਸਾਨਾਂ ਨੇ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਇਸ ਟ੍ਰੈਕ ਦੇ ਜਾਮ ਕਾਰਨ ਯੂਪੀ, ਦਿੱਲੀ ਅਤੇ ਹਰਿਆਣਾ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਜਾਣ ਵਾਲੀਆਂ ਸਾਰੀਆਂ ਟਰੇਨਾਂ ਪ੍ਰਭਾਵਿਤ ਹਨ।ਕਈ ਟਰੇਨਾਂ ਨੂੰ ਰੱਦ ਕਰਨਾ ਪੈ ਰਿਹਾ ਹੈ ਅਤੇ ਕਈ ਟਰੇਨਾਂ ਦੇ ਰੂਟ ਡਾਇਵਰਟ ਕਰਨੇ ਪੈ ਰਹੇ ਹਨ। ਰੇਲਵੇ ਨੇ ਲੁਧਿਆਣਾ ਤੋਂ ਚੰਡੀਗੜ੍ਹ ਵਾਇਆ ਰੂਟ ਮੋੜ ਦਿੱਤਾ ਹੈ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।