05/20/2024 6:46 PM

ਦੁਖਦਾਈ ਖ਼ਬਰ, ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਜੀਵਨ ਲੀਲਾ ਕੀਤੀ ਸਮਾਪਤ

ਪੰਜਾਬ ਦੇ ਫਰੀਦਕੋਟ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ GGS ਮੈਡੀਕਲ ਕਾਲਜ ਵਿੱਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ ਡਾ.ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ। ਮਿਲੀ ਜਾਣਕਾਰੀ ਅਨੁਸਾਰ ਅਨੁਸ਼ਕਾ MBBS ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ GGS ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਅਨੁਸ਼ਕਾ ਦੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ ਹੈ ਪਰ ਕਿਹਾ ਜਾ ਰਿਹਾ ਕਿ ਮ੍ਰਿਤਕ MBBS ਤੋਂ ਬਾਅਦ MD ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਤਣਾਅ ਵਿਚ ਸੀ।