05/05/2024 3:31 AM

ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, ਹਾਦਸੇ ‘ਚ 7 ਬੱਚੇ ਹੋਏ ਜ਼ਖਮੀ

ਪੰਜਾਬ ਦੇ ਅਬੋਹਰ ‘ਚ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇੱਕ ਈ-ਰਿਕਸ਼ਾ ਅਚਾਨਕ ਸੜਕ ‘ਤੇ ਪਲਟ ਗਿਆ। ਇਸ ਘਟਨਾ ਵਿੱਚ ਸੱਤ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਪ੍ਰਬੰਧਕ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ। ਸਾਰੇ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਈ-ਰਿਕਸ਼ਾ ਚਾਲਕ ਲਖਵਿੰਦਰ ਸਿੰਘ ਵਾਸੀ ਪੰਚ ਪੀਰ ਮੁਹੱਲਾ ਆਪਣੇ ਈ-ਰਿਕਸ਼ਾ ‘ਚ  ਬੱਚਿਆਂ ਨੂੰ ਲੈ ਕੇ ਸਕੂਲ ਜਾ ਰਿਹਾ ਸੀ। ਜਦੋਂ ਉਹ ਸੀਤੋ ਰੋਡ ‘ਤੇ ਪਹੁੰਚਿਆ ਤਾਂ ਅਚਾਨਕ ਉਸ ਦੇ ਈ-ਰਿਕਸ਼ਾ ਦਾ ਐਕਸਲ ਟੁੱਟ ਗਿਆ ਜਿਸ ਨਾਲ ਰਿਕਸ਼ਾ ਸੜਕ ‘ਤੇ ਪਲਟ ਗਿਆ। ਇਸ ਹਾਦਸੇ ‘ਚ ਸੱਤ ਬੱਚੇ ਜ਼ਖਮੀ ਹੋਏ ਹਨ।