06/23/2024 1:46 AM

ਸ੍ਰੀ ਦਰਬਾਰ ਸਾਹਿਬ ਵਿਖੇ ਪਤਨੀ ਗੁਰਪ੍ਰੀਤ ਕੌਰ ਤੇ ਧੀ ਨਿਆਮਤ ਨਾਲ ਨਤਮਸਤਕ ਹੋਏ CM ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਨਿਆਮਤ ਕੌਰ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਕੜੀ ਸੁਰੱਖਿਆ ਤਾਇਨਾਤ ਕੀਤੀ ਗਈ।

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ CM ਮਾਨ ਨੇ ਕਿਹਾ ਕਿ ਪਰਮਾਤਮਾ ਨੇ ਪਿਛਲੇ ਮਹੀਨੇ ਮੇਰੇ ਘਰ ਇੱਕ ਧੀ ਨੂੰ ਜਨਮ ਦਿੱਤਾ ਸੀ। ਅੱਜ ਪਹਿਲੀ ਵਾਰ ਇਸ ਬੱਚੀ ਨੂੰ ਲੈ ਕੇ ਘਰੋਂ ਬਾਹਰ ਆਇਆ ਹਾਂ ਤੇ ਸਭ ਤੋਂ ਪਹਿਲਾਂ ਪਰਮਾਤਮਾ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਅਤੇ ਪੰਜਾਬ ਲਈ ਅਰਦਾਸ ਕੀਤੀ। ਮੈਂ ਪਰਮਾਤਮਾ ਦੇ ਅੱਗੇ ਇਹੀ ਅਰਦਾਸ ਕਰਦਾ ਹਾਂ ਕਿ ਮਾਲਕ ਨੇ ਜੋ ਸੇਵਾ ਦਿੱਤੀ ਹੈ, ਉਸਨੂੰ ਵਧੀਆ ਢੰਗ ਨਾਲ ਪੂਰਾ ਕਰ ਸਕਾਂ। ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਹੈ। ਮੈਂ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਕੰਮ ਕਰਨ। ਬਸ ਇਹੀ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ।