06/23/2024 1:01 AM

ਵਿਧਵਾ ਮਾਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ,ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਅਮਰੀਕਾ ‘ਚ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖਬਰ ਹੈ। ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਅੱਤੋਵਾਲ ਦਾ ਰਹਿਣ ਵਾਲਾ ਹੀ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਜੱਜ ਪੁੱਤਰ ਨਿਰਮਲ ਸਿੰਘ ਵਜੋਂ ਹੋਈ ਹੈ। ਗੁਰਪ੍ਰੀਤ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ । ਜਾਣਕਾਰੀ ਮੁਤਾਬਕ ਗੁਰਪ੍ਰੀਤ ਅਮਰੀਕਾ ਵਿਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਪਤਾ ਲੱਗਾ ਹੈ ਕਿ 23 ਅਪ੍ਰੈਲ ਨੂੰ ਉਸ ਦੀ ਕਿਸੇ ਦੂਜੇ ਟਰੱਕ ਡਰਾਈਵਰ ਨਾਲ ਬਹਿਸ ਹੋ ਗਈ ਸੀ ਜਿਸ ਤੋਂ ਬਾਅਦ ਦੂਜੇ ਟਰੱਕ ਡਰਾਈਵਰ ਨੇ ਬਹਿਸ ਮਗਰੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।ਦੂਜੇ ਟਰੱਕ ਡਰਾਈਵਰ ਨੇ ਪਿਸਤੌਲ ਨਾਲ ਗੁਰਪ੍ਰੀਤ ‘ਤੇ 6-7 ਗੋਲੀਆਂ ਚਲਾਈਆਂ ਜਿਸ ਨਾਲ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਮ੍ਰਿਤਕ ਗੁਰਪ੍ਰੀਤ ਦੇ ਪਿਤਾ ਵੀ ਅਜੇ ਕੁਝ ਸਾਲ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਸੀ ਤੇ ਹੁਣ ਗੁਰਪ੍ਰੀਤ ਦੀ ਮੌਤ ਤੋਂ ਬਾਅਦ ਵਿਧਵਾ ਮਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।