ਖ਼ਰਾਬ ਮੌਸਮ ਦੇ ਬਾਵਜੂਦ ਜਲੰਧਰ ’ਚ ਕਣਕ ਖ਼ਰੀਦ ਦੇ ਨਿਸ਼ਚਿਤ ਟੀਚੇ ਦੇ ਅੱਧ ਤੋਂ ਵੱਧ 2.90 ਲੱਖ ਮੀਟਰਿਕ ਟਨ ਕਣਕ ਦੀ ਹੋਈ ਖ਼ਰੀਦ।

ਮੁੱਖ ਸਕੱਤਰ ਪੰਜਾਬ ਵਲੋਂ ਰੋਜ਼ਾਨਾ ਜਾਇਜ਼ੇ ਦੇ ਮੱਦੇਨਜਰ ਪ੍ਰਸ਼ਾਸਨ ਵਲੋਂ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਨੇਪਰੇ ਚਾੜਨ ਲਈ 24 ਘੰਟੇ ਕੀਤਾ ਜਾ ਰਿਹਾ ਕੰਮ।ਜ਼ਿਲ੍ਹੇ ’ਚ ਇਕੋ ਦਿਨ ਵਿੱਚ 27043 ਮੀਟਰਿਕ ਟਨ ਕਣਕ ਦੀ ਚੁਕਾਈ ਕਰਕੇ ਜਲੰਧਰ ਨੇ ਕਾਇਮ ਕੀਤੀ ਨਵੀਂ ਮਿਸਾਲ।

ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ।

ਕਿਸਾਨਾਂ ਨੇ ਫਸਲ ਬਦਲੇ 587 ਕਰੋੜ ਰੁਪਏ ਦੀ ਹਾਸਿਲ ਕੀਤੀ ਅਦਾਇਗੀ, 48 ਘੰਟਿਆਂ ਦੇ ਨਿਸਚਿਤ ਸਮੇਂ ’ਚ 134 ਫੀਸਦੀ ਅਦਾਇਗੀ ਦਰਜ।

ਜਲੰਧਰ, 28 ਅਪ੍ਰੈਲ(EN) ਜਲੰਧਰ ਜ਼ਿਲ੍ਹੇ ਨੇ ਇਕ ਮਹੱਤਵਪੂਰਨ ਕਾਮਯਾਬੀ ਹਾਸਿਲ ਕਰਦਿਆਂ ਪਿਛਲੇ ਕੁਝ ਦਿਨਾਂ ਦੌਰਾਨ ਖ਼ਰਾਬ ਮੌਸਮ ਦੇ ਬਾਵਜੂਦ 5.17 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦੇ ਟੀਚੇ ਤਹਿਤ ਅੱਧ ਤੋਂ ਵੱਧ 2.90 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਦੇ ਮੱਦੇਨਜ਼ਰ ਚੱਲ ਰਹੀ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਮੰਡੀਆਂ ਦੇ ਦੌਰੇ ਕੀਤਾ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ’ਤੇ ਦਾ ਜਾਇਜ਼ਾ ਲੈਣ ਲਈ ਦੌਰੇ ਕੀਤੇ ਜਾ ਰਹੇ ਹਨ ਅਤੇ ਸਬੰਧਿਤਾਂ ਤੋਂ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਆਦਮਪੁਰ ਦੀ ਬਾਹੁਦੀਨ ਮੰਡੀ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਗਈ ਜ਼ਿਲ੍ਹਾ ਵਲੋਂ ਪ੍ਰਸ਼ਾਸਨ ਦੁਆਰਾ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਪਿੰਡ ਚੱਕ ਰਾਜੂ ਸਿੰਘ ਦੇ ਕਿਸਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਸੰਜੀਦਾ ਯਤਨਾਂ ਸਦਕਾ ਉਹ ਆਪਣੀ ਫ਼ਸਲ ਨੂੰ ਉਸੇ ਦਿਨ ਵੇਚਕੇ ਅਦਾਇਗੀ ਪ੍ਰਾਪਤ ਕਰ ਸਕਿਆ ਹੈ। ਖ਼ਰੀਦੀ ਗਈ ਕਣਕ ਦੀ ਚੁਕਾਈ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਲੋਂ ਪਹਿਲੀ ਵਾਰ 27000 ਮੀਟਰਿਕ ਟਨ ਤੋਂ ਵੱਧ ਕਣਕ ਦੀ ਚੁਕਾਈ ਕਰਕੇ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ ਅਤੇ ਪਿਛਲੇ ਤਿੰਨ ਦਿਨਾਂ ਤੋਂ ਰੋਜ਼ਾਨਾਂ 25000 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 2.90 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕਰਕੇ ਪਹਿਲਾਂ ਹੀ 587 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ । ਡਾ.ਅਗਰਵਾਲ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਮੰਡੀਆਂ ਵਿੱਚ ਕਣਕ ਦੀ ਸੁਚੱਜੀ ਖ਼ਰੀਦ ਪ੍ਰਕਿਰਿਆ ਲਈ ਸੁਚਾਰੂ ਖ਼ਰੀਦ ਪ੍ਰਬੰਧਾਂ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਵਲੋਂ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਰੋਜ਼ਾਨਾ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

—————-

hacklink al hack forum organik hit kayseri escort deneme bonusu veren siteler deneme bonusu veren siteler canlı casino siteleri grandpashabet grandpashabet mariobet girişMostbetdeneme bonusu veren sitelerdeneme bonusu veren sitelerMostbetSnaptikgrandpashabetdeneme bonusu veren siteler yenigrandpashabetmarsbahisjojobetbahis sitelericasibomSekabetbets1096lı veren dinimi binisi virin sitilirParibahisbahsegel yeni girişjojobetdeyneytmey boynuystu veyreyn siyteyleyrdeyneytmey boynuystu veyreyn siyteyleyrcasibom güncel girişcasibom 811 com girisstarzbet twitterjojobetjojobet girişİzmit escortcasibomsonbahiscasino bonanzacasibomcasibom girişmarsbahisgrandpashabetgrandpashabet girişiptviptv satın almarsbahis girişmatbet