07/27/2024 8:27 AM

ਪੁਲਿਸ ਦੀ ਵੱਡੀ ਕਾਰਵਾਈ, ਬਿਆਸ ਦਰਿਆ ਦੇ ਕੰਢੇ ਤੋਂ 11400 ਲੀਟਰ ਲਾਹਣ ਬਰਾਮਦ

ਕਪੂਰਥਲਾ ਦੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਆਬਕਾਰੀ ਵਿਭਾਗ ਦੀ ਟੀਮ ਨਾਲ ਸਾਂਝਾ ਸਰਚ ਅਭਿਆਨ CASO ਚਲਾਇਆ ਸੀ। ਤਲਾਸ਼ੀ ਮੁਹਿੰਮ ਦੌਰਾਨ ਟੀਮ ਨੇ ਮੰਡ ਮਹੀਂਵਾਲ ਦਰਿਆ ਬਿਆਸ ਦੇ ਕੰਢੇ ‘ਤੇ 11400 ਕਿਲੋ ਲਾਹਣ ਬਰਾਮਦ ਕੀਤੀ। ਜਦੋਂਕਿ ਮੌਕੇ ਤੋਂ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

DSP ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਅਨੁਸਾਰ ਥਾਣਾ ਤਲਵੰਡੀ ਚੌਧਰੀਆਂ ਦੇ SHO ਰਜਿੰਦਰ ਸਿੰਘ ਦੀ ਅਗਵਾਈ ਵਿੱਚ ASI ਮਨਜੀਤ ਸਿੰਘ ਵੱਲੋਂ ਪੁਲਿਸ ਟੀਮ ਅਤੇ ਆਬਕਾਰੀ ਵਿਭਾਗ ਨਾਲ ਸਾਂਝੇ ਤੌਰ ’ਤੇ ਮੰਡ ਮਹੀਂਵਾਲ ਦਰਿਆ ਬਿਆਸ ਦੇ ਕੰਢੇ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਤਲਾਸ਼ੀ ਦੌਰਾਨ ਪੁਲਿਸ ਟੀਮ ਨੇ ਦਰਿਆ ਬਿਆਸ ਦੇ ਕੰਢੇ ਪੁੱਟੇ ਗਏ ਟੋਇਆਂ ਵਿੱਚੋਂ 08 ਤਰਪਾਲਾ, 02 ਲੋਹੇ ਵਾਲਾ ਡਰੱਮ, 02 ਪਲਾਸਟਿਕ ਕੈਨ, 01 ਪਤੀਲਾ ਬਰਾਮਦ ਹੋਇਆ, ਜਿਸ ਵਿੱਚ 11,400 ਕਿਲੋ ਲਾਹਣ ਬਰਾਮਦ ਹੋਇਆ ਹੈ। ਹਾਲਾਂਕਿ ਮੌਕੇ ‘ਤੇ ਪੁਲਿਸ ਵੱਲੋਂ ਕੋਈ ਵੀ ਮੁਲਜ਼ਮ ਫੜਿਆ ਨਹੀਂ ਗਿਆ। ਇਹ ਲਾਹਣ ਕਿਸ ਦੀ ਹੈ, ਇਸ ਬਾਰੇ ਪੁਲਿਸ ਅਤੇ ਐਕਸਾਈਜ਼ ਟੀਮ ਨੂੰ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।