07/27/2024 9:28 AM

ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਸ਼ਾਹਕੋਟ ਤੇ ਨਕੋਦਰ ਦੇ ਲੋਕਾਂ ਨਾਲ ਰੂਬਰੂ ਹੋਏ

ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਸ਼ਾਹਕੋਟ ਤੇ ਨਕੋਦਰ ਦੇ ਲੋਕਾਂ ਨਾਲ ਰੂਬਰੂ ਹੋਏ

ਜਲੰਧਰ(EN) ਬਸਪਾ ਦੇ ਪੜ੍ਹੇ-ਲਿਖੇ ਨੌਜਵਾਨ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਅੱਜ ਸ਼ਾਹਕੋਟ ਤੇ ਨਕੋਦਰ ਵਿਖੇ ਲੋਕਾਂ ਨਾਲ ਰੂਬਰੂ ਹੋਏ। ਇਸ ਦੌਰਾਨ ਉਨ੍ਹਾਂ ਨੇ ਨੂਰਮਹਿਲ ਵਿਖੇ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਨਕੋਦਰ ਤੇ ਸ਼ਾਹਕੋਟ ’ਚ ਵੱਖ-ਵੱਖ ਸਮਾਗਮਾਂ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਕਈ ਪਰਿਵਾਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਸਪਾ ’ਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਸਿਰੋਪਾ ਪਾ ਕੇ ਐਡਵੋਕੇਟ ਬਲਵਿੰਦਰ ਕੁਮਾਰ ਨੇ ਸਨਮਾਨਿਤ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਲੋਕਾਂ ਦਾ ਸੰਵਿਧਾਨਕ ਹੱਕ ਹੈ। ਪਰ ਸੱਤਾ ’ਚ ਰਹੀਆਂ ਸਰਕਾਰਾਂ ਨੇ ਲੋਕਾਂ ਤੋਂ ਇਹ ਅਧਿਕਾਰ ਖੋਇਆ ਹੈ। ਲੋਕਾਂ ਨੂੰ ਇਸ ਸਮੇਂ ਸਾਫ ਹਵਾ-ਪਾਣੀ ਵੀ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਰਤੀ-ਕਿਸਾਨ, ਵਪਾਰੀ, ਦੁਕਾਨਦਾਰ, ਔਰਤਾਂ, ਨੌਜਵਾਨ ਇਨ੍ਹਾਂ ਸਰਕਾਰਾਂ ਤੋਂ ਪੀੜਤ ਰਹੇ ਹਨ। ਇਸ ਕਰਕੇ ਇਸ ਮਾੜੇ ਪ੍ਰਬੰਧ ਨੂੰ ਬਦਲਣ ਦੀ ਜ਼ਿੰਮੇਵਾਰੀ ਸਾਰਿਆਂ ਦੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਲੰਧਰ ਦੇ ਲੋਕ ਇਸ ਵਾਰ ‘ਅਸਲ ਬਦਲਾਅ’ ਲਿਆਉਣ ਤੇ ਲੋਕ ਪੱਖੀ ਮਾਹੌਲ ਸਿਰਜਣ ਲਈ ਬਸਪਾ ਨੂੰ ਇੱਕ ਮੌਕਾ ਜ਼ਰੂਰ ਦੇਣ।