05/24/2024 12:43 PM

ਸ੍ਰੀ ਦਰਬਾਰ ਸਾਹਿਬ ਵਿਖੇ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਹੋਏ ਨਤਮਸਤਕ, ਕੀਤੀ ਸੇਵਾ

ਅੰਮ੍ਰਿਤਸਰ ਹਲਕੇ ਤੋਂ ਕਾਂਗਰਸੀ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਮਜ਼ਦਗੀ ਭਰਨ ਤੋਂ ਪਹਿਲਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਜੀਤ ਸਿੰਘ ਔਜਲਾ ਦੀ ਪਤਨੀ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕਾਰਜ ਕਰਨਾ ਹੋਵੇ ਤੇ ਪਹਿਲੇ ਵਾਹਿਗੁਰੂ ਦਾ ਆਸ਼ੀਰਵਾਦ ਜ਼ਰੂਰ ਲੈਣਾ ਚਾਹੀਦਾ ਹੈ ਤਾਂ ਹੀ ਸਾਡੇ ਕੰਮ ਸੰਪੂਰਨ ਹੁੰਦੇ ਹਨ।ਗੁਰਜੀਤ ਸਿੰਘ ਔਜਲਾ ਆਪਣੇ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਉਨ੍ਹਾਂ ਨੇ ਕੀਰਤਨ ਸਰਵਣ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਆਪਣੀ ਪਤਨੀ ਦੇ ਨਾਲ ਜਲ ਛਕਾਉਣ ਦੀ ਸੇਵਾ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਭਰਨ ਜਾ ਰਿਹਾ ਹਾਂ ਤੇ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਲਈ ਪੁੱਜੇ ਹਾਂ।ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੋਈ ਵੀ ਕਾਰਜ ਕਰਨ ਤੋਂ ਪਹਿਲੇ ਵਾਹਿਗੁਰੂ ਦਾ ਆਸ਼ੀਰਵਾਦ ਲੈਣਾ ਜ਼ਰੂਰ ਹੈ। ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਜਿਹੜਾ ਅਸੀਂ ਕੰਮ ਕਰਨ ਜਾ ਰਹੇ ਹਾਂ ਉਸ ਵਿੱਚ ਦੇਸ਼ ਤੇ ਕੌਮ ਦੀ ਅਸੀਂ ਸੇਵਾ ਕਰ ਸਕੀਏ ਤੇ ਸਾਰਾ ਦੇਸ਼ ਚੜ੍ਹਦੀ ਕਲਾ ਵਿੱਚ ਰਹੇ।