07/27/2024 11:50 AM

ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪ੍ਰਦਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨੂੰ ਹਦਾਇਤਾਂ।

ਜਲੰਧਰ (EN)14 ਮਈ :ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੁੱਖ ਵਾਤਾਵਰਣ ਇੰਜੀਨੀਅਰ ਕਰਨੇਸ਼ ਗਰਗ ਜੀ ਨੇ ਪਤੰਗ ਤੇ ਡੋਰ ਵੇਚਣ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਪਲਾਸਟਿਕ ਡੋਰ (ਚਾਈਨਾ ਡੋਰ) ਦੀ ਵਿਕਰੀ ਤੇ ਲਗਾਈ ਰੋਕ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ। ਇੰਜ: ਕਰਨੇਸ਼ ਗਰਗਨੇ ਥੋਕ ਵਿਕੇਤਾਵਾਂ ਤੇ ਡੀਲਰਾਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਚਾਈਨਾਂ ਡੋਰ ਦੇ ਉਤਪਾਦਨ, ਵਿਕਰੀ, ਸਟੋਰੇਜ, ਖਰੀਦ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਉਨਾਂ ਕਿਹਾ ਕਿ ਪਲਾਸਟਿਕ ਦੀ ਵੀ ਬਣੀ ਡੋਰ ਜਿੱਥੇ ਮਨੁੱਖਾਂ ਲਈ ਘਾਤਕ ਤਕ ਹੈ ਹੈ ਉੱਥੇ ਹੀ। 1 ਇਸ ਵਿੱਚ ਫਸ | ਕੇ ਪੰਛੀ ਵੀ ਦਰੱਖਤਾਂ ਦੇ ਹੀ ਲਟਕੇ ਰਹਿ ਜਾਂਦੇ ਹਨ ਜਿਸ ਨਾਲ ਵਾਤਾਵਰਣ ਪ੍ਰਦੂਸ਼ਣ ਫੈਲਦਾ ਹੈ। ਉਨ੍ਹਾਂ ਦੱਸਿਆ ਕਿ ਪਲਾਸਟਿਕ ਨਾਲ ਬਣੀ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲਿਆਂ ਤੇ ਵਾਤਾਵਰਣ ਸੰਭਾਲ ਐਕਟ 1986 ਦੀ ਧਾਰਾ 19 ਅਤੇ ਵਾਤਾਵਰਣ ਸੰਭਾਲ ਐਕਟ 1986 ਦੀ ਧਾਰਾ 15 ਅਧੀਨ 5 ਸਾਲ ਤੱਕ ਦੀ ਕੈਦ ਤੇ ਇੱਕ ਲੱਖ ਰੁਪਏ ਦਾ ਜੁਰਮਾਨਾਂ ਲਗਾਇਆ ਜਾ ਸਕਦਾ ਹੈ। ਮੀਟਿੰਗ ਦੌਰਾਨ ਦੁਕਾਨਦਾਰਾਂ ਨੇ ਅਧਿਕਾਰੀਆਂ ਨੂੰ ਆਸ਼ਵਾਸ਼ਣ ਦਿੱਤਾ ਗਿਆ ਕਿ ਉਹ ਭਵਿੱਖ ਵਿੱਚ ਆਪਣੀਆਂ ਦੁਕਾਨਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਚਾਈਨਾ ਡੋਰ (ਪਲਾਸਟਿਕ ਡੋਰ) ਨਹੀਂ ਵੇਚਣਗੇ ਅਤੇ ਭਵਿੱਖ ਵਿੱਚ ਬੋਰਡ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨਗੇ।