05/24/2024 12:52 PM

ਰਾਜਾ ਵੜਿੰਗ ਦੇ ਕਰੀਬੀ ‘ਆਪ’ ‘ਚ ਹੋਏ ਸ਼ਾਮਲ, CM ਮਾਨ ਦੀ ਅਗਵਾਈ ‘ਚ ਜੁਆਇਨ ਕੀਤੀ ਪਾਰਟੀ

ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ। ਉਮੀਦਵਾਰਾਂ ਵੱਲੋਂ ਪਾਰਟੀ ਬਦਲੇ ਜਾਣ ਦਾ ਸਿਲਸਿਲਾ ਜਾਰੀ ਹੈ। ਹਰੇਕ ਪਾਰਟੀ ਆਪਣੇ ਵੱਲੋਂ ਚੋਣ ਪ੍ਰਚਾਰ ਲਈ ਪੂਰਾ ਜ਼ੋਰ ਲਗਾ ਰਹੀ ਹੈ। ਇਨ੍ਹਾਂ ਸਭ ਦੇ ਦਰਮਿਆਨ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸੀਐੱਮ ਮਾਨ ਦੀ ਅਗਵਾਈ ਵਿਚ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਇਆ ਗਿਆ ਹੈ। ਫਰੀਦਕੋਟ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ ਤੇ ਦੂਜੇ ਪਾਸੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੀਐੱਮ ਮਾਨ ਵੱਲੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ 4 ਜੂਨ ਨੂੰ ਨਤੀਜੇ ਸਾਹਮਣੇ ਆਉਣਗੇ। ਇਸ ਵਾਰ ਕਿਹੜੀ ਪਾਰਟੀ ਬਾਜ਼ੀ ਮਾਰੇਗੀ ਇਹ ਤਾਂ ਨਤੀਜੇ ਆਉਣ ਦੇ ਬਾਅਦ ਹੀ ਪਤਾ ਲੱਗ ਸਕੇਗਾ।