05/24/2024 12:42 PM

ਚੰਗਾ ਬਦਲਾਅ ਚਾਹੁਣ ਵਾਲੇ ਲੋਕ ਬਸਪਾ ਨੂੰ ਜਿਤਾਉਣਗੇ : ਐਡਵੋਕੇਟ ਬਲਵਿੰਦਰ ਕੁਮਾਰ 

ਜਲੰਧਰ(EN) ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਜਲੰਧਰ ਸ਼ਹਿਰ ’ਚ ਵੱਖ-ਵੱਖ ਸਥਾਨਾਂ ’ਤੇ ਮੀਟਿੰਗਾਂ ਕੀਤੀਆਂ। ਇਸ ਮੌਕੇ ਸੰਬੋਧਿਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਉਹ ਮਿਡਿਲ ਕਲਾਸ ਪਰਿਵਾਰ ਨਾਲ ਸਬੰਧਤ ਹਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਤੇ ਉਨ੍ਹਾਂ ਦਾ ਹੱਲ ਕਰਨ ਦੀ ਸਮਝ ਰੱਖਦੇ ਹਨ।

ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਲੰਧਰ ’ਚ ਦਲਬਦਲੂਆਂ ਤੇ ਜ਼ਿਲ੍ਹਾ ਬਦਲੂ ਦਾ ਮੁੱਦਾ ਚੱਲ ਰਿਹਾ ਹੈ। ਲੋਕ ਇਹ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਜਿਨ੍ਹਾਂ ਨੇ ਪਹਿਲਾਂ ਸਰਕਾਰਾਂ ਬਣਾ ਕੇ ਉਨ੍ਹਾਂ ਦਾ ਕੁਝ ਨਹੀਂ ਸਵਾਰਿਆ, ਉਹ ਹੁਣ ਕੀ ਸਵਾਰਨਗੇ। ਇਨ੍ਹਾਂ ਪਾਰਟੀਆਂ ਵੱਲੋਂ ਘਰ-ਘਰ ਨੌਕਰੀ ਦੇਣ, ਨਸ਼ਾ ਖਤਮ ਕਰਨ, ਮਹਿੰਗਾਈ ਤੋਂ ਰਾਹਤ ਦਿਵਾਉਣ, ਚੰਗੀਆਂ ਸਿਹਤ ਸੁਵਿਧਾਵਾਂ ਦੇਣ ਦੇ ਵਾਅਦੇ ਖੋਖਲੇ ਸਾਬਿਤ ਹੋਏ ਹਨ। ਇਨ੍ਹਾਂ ਦੀਆਂ ਨੀਤੀਆਂ ਲੋਕ ਵਿਰੋਧੀ ਸਾਬਿਤ ਹੋਈਆਂ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਲੰਧਰ ਦੇ ਲੋਕ ਬਦਲਾਅ ਚਾਹੁੰਦੇ ਹਨ ਤੇ ਇਸ ਵਾਰ ਉਹ ਬਸਪਾ ਨੂੰ ਭਰਵਾਂ ਸਮਰਥਨ ਦੇ ਰਹੇ ਹਨ। ਇਸ ਲਈ ਇੱਥੇ ਬਹੁਕੋਣੀ ਮੁਕਾਬਲਾ ਨਹੀਂ, ਸਗੋਂ ਬਸਪਾ ਇੱਕ ਪਾਸੜ ਜਿੱਤ ਪ੍ਰਾਪਤ ਕਰੇਗੀ।