ਮੋਹਾਲੀ ਦੇ ਇੱਕ ਪਾਰਕ ‘ਚ ਤਿੰਨ ਨੌਜਵਾਨਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ‘ਚ ਹੌਲਦਾਰ ਤੇ ਕਾਂਸਟੇਬਲ ਮੁਅੱਤਲ

ਪੰਜਾਬ ਪੁਲਿਸ ਹਮੇਸ਼ਾਂ ਆਪਣੇ ਕਿਸੇ ਨਾ ਕਿਸੇ ਕਾਰਨਾਮੇ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਰਹੀ ਹੈ, ਫਿਰ ਭਾਵੇਂ ਉਹ ਰਿਸ਼ਵਤ ਲੈਣ ਦਾ ਮਾਮਲਾ ਹੋਵੇ ਜਾਂ ਫਿਰ ਕਿਸੇ ਨਾਲ ਕੁੱਟਮਾਰ ਦਾ ਮਾਮਲਾ ਹੋਵੇ। ਅਜਿਹਾ ਹੀ ਤਾਜ਼ਾ ਮਾਮਲਾ  ਮੋਹਾਲੀ ਦੇ ਫੇਜ਼ -9 ਤੋਂ ਸਾਹਮਣੇ ਆਇਆ ਹੈ। ਜਿੱਥੇ ਤਿੰਨ ਨੌਜਵਾਨਾਂ ਨੂੰ ਪਹਿਲਾਂ ਪਾਰਕ ‘ਚ ਅਤੇ ਫਿਰ ਜ਼ਬਰਦਸਤੀ ਥਾਣੇ ਲਿਜਾ ਕੇ ਬੇਰਹਿਮੀ ਨਾਲ ਕੁੱਟਣ ਦੇ ਮਾਮਲੇ ਵਿਚ ਜ਼ਿਲਾ ਪੁਲਿਸ ਨੇ 2 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਵਿੱਚ ਹੌਲਦਾਰ ਹਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਪਿੰਦਰ ਸਿੰਘ ਸ਼ਾਮਲ ਹਨ।

ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੀੜਤ ਨੌਜਵਾਨਾਂ ਨੂੰ ਥਾਣੇ ਲਿਜਾਣ ‘ਚ ਦੋਸ਼ੀਆਂ ਦੀ ਮਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਵੀ ਵਿਭਾਗੀ ਜਾਂਚ ਕੀਤੀ ਜਾਵੇਗੀ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਕਿਸੇ ਕਰਮਚਾਰੀ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕਰਨ। ਡੀਐਸਪੀ ਸਿਟੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਪੀੜਤ ਨੌਜਵਾਨਾਂ ਨੂੰ ਪ੍ਰਾਈਵੇਟ ਗੱਡੀ ਵਿੱਚ ਲੈ ਕੇ ਆਏ ਸਨ। ਮੌਕੇ ‘ਤੇ ਡਿਊਟੀ ਅਧਿਕਾਰੀ ਵੀ ਮੌਜੂਦ ਸਨ।

ਦਰਅਸਲ ‘ਚ ਫੇਜ਼-9 ਵਾਸੀ ਹਰਵਿੰਦਰ ਸਿੰਘ ਪਾਰਕ ਵਿੱਚ ਬੈਠਾ ਆਪਣੇ ਮੋਬਾਈਲ ’ਤੇ ਵੀਡੀਓ ਦੇਖ ਰਿਹਾ ਸੀ। ਇਸ ਦੌਰਾਨ ਪਾਰਕ ਵਿੱਚ ਸਿਵਲ ਕੱਪੜਿਆਂ ਵਿੱਚ ਆਏ 2 ਪੁਲੀਸ ਮੁਲਾਜ਼ਮਾਂ ਦੀ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਬਹਿਸ ਹੋ ਗਈ। ਇਸ ਦੌਰਾਨ ਉਸ ਨੂੰ ਲੱਗਾ ਕਿ ਹਰਵਿੰਦਰ ਸਿੰਘ ਉਨ੍ਹਾਂ ਦੀ ਵੀਡੀਓ ਬਣਾ ਰਿਹਾ ਹੈ। ਇਸ ਤੋਂ ਬਾਅਦ ਦੋਵਾਂ ਪੁਲਿਸ ਮੁਲਾਜ਼ਮਾਂ ਨੇ ਪਹਿਲਾਂ ਉਸ ਦਾ ਮੋਬਾਈਲ ਖੋਹਿਆ ਅਤੇ ਤੋੜ ਦਿੱਤਾ। ਫਿਰ ਉਸਨੂੰ ਬਹੁਤ ਕੁੱਟਿਆ। ਜਦੋਂ ਉਸ ਦੇ ਚਚੇਰੇ ਭਰਾ ਮਦਦ ਲਈ ਪੁੱਜੇ ਤਾਂ ਮੁਲਜ਼ਮਾਂ ਨੇ ਉਨ੍ਹਾਂ ਨੂੰ ਵੀ ਕੁੱਟਿਆ।
ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮ ਦੋਵਾਂ ਪੀੜਤਾਂ ਨੂੰ ਫੜ ਕੇ ਥਾਣੇ ਲੈ ਗਏ। ਉੱਥੇ ਵੀ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਤੋਂ ਜ਼ਬਰਦਸਤੀ ਰਾਜ਼ੀਨਾਮਾ ਲਿਖਵਾ ਕੇ ਛੱਡ ਦਿੱਤਾ ਗਿਆ। ਇਸ ਤੋਂ ਬਾਅਦ ਨੌਜਵਾਨਾਂ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਕੀਤੀ। ਪੀੜਤਾਂ ਨੇ ਦੱਸਿਆ ਕਿ 6 ਪੁਲੀਸ ਵਾਲੇ ਉਨ੍ਹਾਂ ਨੂੰ ਪਾਰਕ ਵਿੱਚੋਂ ਚੁੱਕ ਕੇ ਸਿੱਧਾ ਥਾਣੇ ਲੈ ਗਏ। ਉੱਥੇ ਉਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਪੀੜਤ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣਾ ਮੋਬਾਈਲ ਵੀ ਆਰੋਪੀਆਂ ਨੂੰ ਸੌਂਪ ਦਿੱਤੇ ਸੀ।
hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortpadişahbetpadişahbetsweet bonanzamarsbahisgamdom