ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਵੱਲੋਂ ਅੰਤਰ ਜ਼ਿਲ੍ਹਾ ਨਾਕਿਆਂ ਦੀ ਅਚਨਚੇਤ ਚੈਕਿੰਗ ਫਲਾਇੰਗ ਸਕੁਐਡ ਟੀਮਾਂ ਨੂੰ ਗਸ਼ਤ ਤੇ ਚੌਕਸੀ ਵਧਾਉਣ ਦੀਆਂ ਹਦਾਇਤਾਂ

ਫਲਾਇੰਗ ਸਕੁਐਡ ਟੀਮਾਂ ਨੂੰ ਗਸ਼ਤ ਤੇ ਚੌਕਸੀ ਵਧਾਉਣ ਦੀਆਂ ਹਦਾਇਤਾਂ

ਜਲੰਧਰ, 18 ਮਈ(EN) ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਤਰ-ਜ਼ਿਲ੍ਹਾ ਲਗਾਏ ਗਏ ਹਨ, ਜਿਨ੍ਹਾਂ ਦੀ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਜਲੰਧਰ (ਦਿਹਾਤੀ) ਅੰਕੁਰ ਗੁਪਤਾ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਇਥੇ ਸਤਲੁਜ ਦਰਿਆ ਦੇ ਪੁਲ ’ਤੇ ਸ਼ਾਹਕੋਟ ਵਿਖੇ ਲਗਾਏ ਅੰਤਰ ਜ਼ਿਲ੍ਹਾ ਨਾਕੇ ਦਾ ਨਿਰੀਖਣ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ.ਐਸ.ਪੀ. ਨੇ ਚੈਕ ਪੋਸਟ ਦੇ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਨਗਦੀ, ਸ਼ਰਾਬ, ਨਸ਼ਿਆਂ ਦੀ ਆਵਾਜਾਈ ਦੀ ਚੈਕਿੰਗ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਫਲਾਇੰਗ ਸਕੁਐਡ ਟੀਮਾਂ ਨੂੰ ਗਸ਼ਤ ਹੋਰ ਵਧਾਉਣ ਦੇ ਨਿਰਦੇਸ਼ ਦੇਣ ਦੇ ਨਾਲ-ਨਾਲ ਫੀਲਡ ਵਿੱਚ ਚੌਕਸੀ ਵਧਾਉਣ ਲਈ ਵੀ ਕਿਹਾ ਤਾਂ ਜੋ ਨਗਦੀ, ਨਸ਼ਿਆਂ ਜਾਂ ਹੋਰ ਕੀਮਤੀ ਵਸਤਾਂ ਜ਼ਰੀਏ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕਿਸੇ ਵੀ ਸੰਭਾਵਨਾਂ ਨੂੰ ਖਾਰਜ ਕੀਤਾ ਜਾ ਸਕੇ । ਉਨ੍ਹਾਂ ਚੌਕਸੀ ਟੀਮਾਂ ਨੂੰ ਰਾਤ ਵੇਲੇ ਸਖ਼ਤ ਨਿਗ੍ਹਾ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ। ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਅਮਨ-ਅਮਾਨ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦਾ ਨਿਰੀਖਣ ਵੀ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅੱਗੋਂ ਵੀ ਸਾਰੇ ਨਾਕਿਆਂ ਖਾਸ ਕਰ ਅੰਤਰ ਜ਼ਿਲ੍ਹਾ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ।

hacklink al hack forum organik hit kayseri escort mariobet girişslot sitelerideneme bonusu veren sitelerSnaptikgrandpashabetescort1xbet girişkingroyalporn sexpadişahbet giriş jojobetDiyarbakır escortjojobet