07/27/2024 1:13 PM

ਸਾਬਕਾ ਫ਼ੌਜੀਆਂ ਨੇ ਕਿਹਾ ਚੰਨੀ ਪ੍ਰਤੀ ਦੀਆਂ ਫ਼ੌਜੀਆਂ ਪ੍ਰਤੀ ਭਾਵਨਾਵਾਂ ਤੇ ਉੱਨਾਂ ਨੂੰ ਕੋਈ ਸ਼ੱਕ ਤੇ ਰੋਸ ਨਹੀਂ ਮੈਂ ਫ਼ੌਜੀਆਂ ਦਾ ਹਮੇਸ਼ਾ ਸਨਮਾਨ ਕਰਦਾ ਹਾਂ ਤੇ ਕਰਦਾ ਰਹਾਂਗਾ- ਚਰਨਜੀਤ ਚੰਨੀ

ਪੁਲਵਾਮਾ ਤੇ ਪੁੰਛ ਵਿੱਚ ਫੌਜ ਤੇ ਹਮਲਾ ਕਰਨ ਵਾਲੇ ਕੋਣ ਹਨ-ਚਰਨਜੀਤ ਚੰਨੀ

ਜਲੰਧਰ(EN) ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਦੇਸ਼ ਦੇ ਫ਼ੌਜੀਆਂ ਦਾ ਸਨਮਾਨ ਕਰਦੇ ਹਨ ਤੇ ਹਮੇਸ਼ਾ ਫੋਜੀਆਂ ਨਾਲ ਖੜੇ ਰਹੇ ਹਨ ਅਤੇ ਅੱਗੋਂ ਵੀ ਹਮੇਸ਼ਾ ਫ਼ੌਜੀਆਂ ਤੇ ਉੱਨਾਂ ਦੇ ਪਰਿਵਾਰਾਂ ਨਾਲ ਖੜੇ ਰਹਿਣਗੇ।ਉੱਨਾਂ ਕਿਹਾ ਕਿ ਨਾਂ ਤਾਂ ਉਹ ਕਦੇ ਫ਼ੌਜੀਆਂ ਦੇ ਖਿਲਾਫ ਸਨ ਤੇ ਨਾਂ ਹੀ ਕਦੇ ਹੋਵਾਗਾਂ।ਚਰਨਜੀਤ ਸਿੰਘ ਚੰਨੀ ਨੇ ਇਹ ਗੱਲ ਪ੍ਰੇਸ ਕਾਨਫਰੰਸ ਕਰ ਕਹੀ ਤੇ ਇਸ ਦੋਰਾਨ ਵਿਧਾਇਕ ਪ੍ਰਗਟ ਸਿੰਘ ਤੇ ਸਾਬਕਾ ਫ਼ੌਜੀਆਂ ਦੀ ਜਥੇਬੰਦੀ ਦੇ ਪ੍ਰਧਾਨ ਕਰਨਲ ਬਲਬੀਰ ਸਿੰਘ ਸਮੇਤ ਹੋਰ ਆਗੂ ਵੀ ਮੋਜੂਦ ਸਨ।ਸ.ਚੰਨੀ ਨੇ ਕਿਹਾ ਕਿ ਪਿਛਲੇ ਦਿਨੀ ਪੁੰਛ ਦੇ ਵਿੱਚ ਫ਼ੌਜੀਆਂ ਤੇ ਹੋਏ ਹਮਲੇ ਸਬੰਧੀ ਉਨਾਂ ਦੇ ਬਿਆਨ ਨੂੰ ਤੋੜ ਮੜੋਕ ਕੇ ਪੇਸ਼ ਕੀਤਾ ਗਿਆ ਸੀ।ਉਨਾਂ ਕਿ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਵੀ ਫੌਜ ਵਿੱਚ ਰਹਿ ਕੇ ਦੇਸ਼ ਦੀ ਸੇਵਾ ਕੀਤੀ ਹੈ।ਸ.ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉੱਨਾਂ ਮੁੱਖ ਮੰਤਰੀ ਰਹਿੰਦਿਆਂ ਸ਼ਹੀਦ ਹੋਏ ਫ਼ੌਜੀਆਂ ਦੀਆਂ ਅਰਥੀਆਂ ਨੂੰ ਮੋਢਾ ਦਿੱਤਾ ਹੈ ਤੇ ਉੱਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦੀ ਸਹਾਇਤਾ ਵੀ ਦਿੱਤੀ।ਸ.ਚੰਨੀ ਨੇ ਕਿਹਾ ਕਿ ਉੱਨਾਂ ਵੱਲੋਂ ਪਹਿਲਾਂ ਦਿੱਤੇ ਗਏ ਬਿਆਨ ਚ ਇਹ ਸਵਾਲ ਕੀਤਾ ਸੀ ਕਿ ਉਹ ਕੋਣ ਲੋਕ ਹਨ ਜੋ ਚੋਣਾਂ ਨੇੜੇ ਫ਼ੌਜੀਆਂ ਤੇ ਹਮਲਾ ਕਰਦੇ ਹਨ ਤੇ ਹਮਲਾ ਕਰਨ ਵਾਲਿਆਂ ਬਾਰੇ ਮੁੜ ਕੁੱਝ ਪਤਾ ਨਹੀਂ ਲੱਗਦਾ।ਉੱਨਾਂ ਕਿਹਾ ਕਿ ਉਹ ਦੇਸ਼ ਦੇ ਲਈ ਸ਼ਹੀਦ ਹੋਣ ਵਾਲੇ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਂਟ ਕਰ ਉੱਨਾਂ ਦੀ ਸ਼ਹਾਦਤ ਨੂੰ ਨਮਨ ਕਰਦੇ ਹਨ।ਚੰਨੀ ਨੇ ਕਿਹਾ ਕਿ ਅੱਜ ਤੱਕ ਨਾਂ ਤਾਂ ਪੁਲਵਾਮਾ ਹਮਲਾ ਕਰਨ ਵਾਲਿਆਂ ਨੂੰ ਨੰਗਾ ਕੀਤਾ ਗਿਆ ਤੇ ਨਾਂ ਹੀ ਹੁਣ ਪੁੰਛ ਚ ਹਮਲਾ ਕਰਨ ਵਾਲੇ ਲੋਕਾਂ ਬਾਰੇ ਕੁੱਝ ਨਸ਼ਰ ਕੀਤਾ ਗਿਆ।ਸ.ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਗਨੀਵੀਰ ਵਰਗੀ ਸਕੀਮ ਲਿਆ ਕੇ ਫ਼ੌਜੀਆਂ ਦਾ ਭਵਿੱਖ ਖਤਮ ਕੀਤਾ ਹੈ।ਉਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੀ ਇਸ ਗੱਲ ਦਾ ਜਵਾਬ ਦੇਣ ਕਿ ਕਾਂਗਰਸ ਸਰਕਾਰ ਸਮੇਂ ਜੀ.ਓ.ਜੀ ਦੇ ਤੋਰ ਤੇ ਭਰਤੀ ਕੀਤੇ ਗਏ ਹਜ਼ਾਰਾਂ ਸਾਬਕਾ ਫ਼ੌਜੀਆਂ ਨੂੰ ਆਮ ਆਦਮੀ ਪਾਰਟੀ ਨੇ ਆਉਦਿਆਂ ਹੀ ਘਰ ਕਿਉਂ ਭੇਜ ਦਿੱਤਾ।ਇਸ ਦੋਰਾਨ ਸਾਬਕਾ ਫ਼ੌਜੀ ਕਰਨਲ ਬਲਬੀਰ ਸਿੰਘ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।ਕਰਨਲ ਬਲਬੀਰ ਸਿੰਘ ਕਿਹਾ ਕਿ ਉੱਨਾਂ ਨੂੰ ਕੋਈ ਸ਼ੱਕ ਨਹੀ ਹੈ ਕਿ ਚਰਨਜੀਤ ਸਿੰਘ ਚੰਨੀ ਫ਼ੌਜੀਆਂ ਦੇ ਖਿਲਾਫ ਹਨ ਤੇ ਨਾਂ ਹੀ ਫੌਜੀਆਂ ਦੇ ਮਨ ਵਿੱਚ ਚਰਨਜੀਤ ਸਿੰਘ ਚੰਨੀ ਪ੍ਰਤੀ ਕੋਈ ਰੋਸ ਹੈ।