ਜਲੰਧਰ/ਆਦਮਪੁਰ(EN) ਆਦਮਪੁਰ ਦੇ ਵਿੱਚ ਭਾਜਪਾ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਭਾਜਪਾ ਮਹਿਲਾ ਮੋਰਚਾ ਦੀ ਜਿਲ੍ਹਾ ਪ੍ਰਧਾਨ ਨਿਧੀ ਤਿਵਾੜੀ ਆਪਣੇ ਸਾਥੀਆਂ ਸਮੇਤ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਈ।ਇਸ ਦੌਰਾਨ ਜਲੰਧਰ ਲੋਕ ਸਭਾ ਹਲਕੇ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਧੀ ਤਿਵਾੜੀ ਦਾ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ।ਇਸ ਮੋਕੇ ਵਿਧਾਇਕ ਪ੍ਰਗਟ ਸਿੰਘ ਵੀ ਹਾਜਰ ਸਨ।ਇਸ ਮੋਕੇ ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰੋਜਾਨਾ ਹੀ ਵੱਡੀ ਗਿਣਤੀ ਵਿੱਚ ਮਹਿਲਾਵਾਂ ਦਾ ਉਨਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ।ਇਸ ਦੌਰਾਨ ਨਿਧੀ ਤਿਵਾੜੀ ਨੇ ਕਿਹਾ ਕਿ ਉੁਹ ਕਾਂਗਰਸ ਪਾਰਟੀ ਦੀਆਂ ਨੀਤੀਆ ਤੋਂ ਖੁਸ਼ ਹੋ ਕੇ ਕਾਂਗਰਸ ਦੇ ਸਮਰਥਨ ਵਿੱਚ ਆਏ ਹਨ।ਉਨਾਂ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਨੂੰ ਆਦਮਪੁਰ ਤੋਂ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ।ਇਸ ਮੋਕੇ ਤੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਨਿਧੀ ਤਿਵਾੜੀ ਦਾ ਕਾਗਰਸ ਪਾਰਟੀ ਵਿੱਚ ਬਣਦਾ ਸਤਿਕਾਰ ਕੀਤਾ ਜਾਵੇਗਾ।ਉਨਾਂ ਕਿਹਾ ਕਿ ਨਿਧੀ ਤਿਵਾੜੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਹੈ।ਇਸ ਮੋਕੇ ਤੇ ਪ੍ਰਧਾਨ ਦਰਸ਼ਨ ਸਿੰਘ ਕਰਵਲ,ਵਰੁਣ ਚੋਡਾ ਯੂਥ ਕਾਂਗਰਸੀ ਆਗੂ,ਕੋਸਲਰ ਭੁਪਿੰਦਰ ਸਿੰਘ ਭਿੰਦਾ,ਅਜੈ ਸ਼ਿੰਗਾਰੀ,ਮੁਕੱਦਰ ਲਾਲ ਸੀਨੀਅਰ ਮੀਤ ਪ੍ਰਧਾਨ ਨਗਰ ਕੋਸਲ ਆਦਮਪੁਰ,ਜੋਰਾਵਰ ਸਿੰਘ,ਵਰੁਣ ਅਲਾਵਲਪੁਰ ਆਦਿ ਹਾਜਰ ਸਨ।