06/23/2024 12:39 AM

ਐਡਵੋਕੇਟ ਬਲਵਿੰਦਰ ਕੁਮਾਰ ਦੇ ਹੱਕ ’ਚ ਵੱਡਾ ਇਕੱਠ, ਲੋਕਾਂ ਨੇ ਦਿੱਤਾ ਸਮਰਥਨ

ਜਲੰਧਰ(EN)  ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਦੇ ਹੱਕ ’ਚ ਜਲੰਧਰ ਸ਼ਹਿਰ ਦੇ ਪਿੰਡ ਢਿਲਵਾਂ ਵਿਖੇ ਵੱਡਾ ਇਕੱਠ ਹੋਇਆ। ਇਸ ਮੌਕੇ ਐਡਵੋਕੇਟ ਬਲਵਿੰਦਰ ਕੁਮਾਰ ਦਾ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਬਿਨਾਂ ਸੁਆਰਥ ਲੋਕਾਂ ਲਈ ਹਮੇਸ਼ਾ ਤੁਰਦੇ ਰਹੇ ਹਨ ਤੇ ਅੱਗੇ ਵੀ ਤੁਰਦੇ ਰਹਿਣਗੇ।

ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਉਹ ਸਰਕਾਰੀ ਅਫਸਰ ਦੀ ਨੌਕਰੀ ਛੱਡ ਕੇ ਆਏ ਹਨ। ਉਹ ਚਾਹੁੰਦੇ ਹਨ ਕਿ ਜਲੰਧਰ ਦੇ ਲੋਕਾਂ ਨੂੰ ਇੱਕ ਚੰਗਾ ਸਿਸਟਮ ਮਿਲੇ ਤੇ ਉਨ੍ਹਾਂ ਦੀ ਜ਼ਿੰਦਗੀ ਖੁਸ਼ਹਾਲ ਹੋਵੇ। ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਹ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਇਸ ਮੌਕੇ ਸੰਬੋਧਿਤ ਕਰਦੇ ਹੋਏ ਬਸਪਾ ਦੇ ਜਲੰਧਰ ਸ਼ਹਿਰੀ ਪ੍ਰਧਾਨ ਬਲਵਿੰਦਰ ਰਲ੍ਹ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੂੰ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਜਿਤਾ ਕੇ ਇੱਕ ਮੌਕਾ ਦੇਣਾ ਚਾਹੀਦਾ ਹੈ। ਐਡਵੋਕੇਟ ਬਲਵਿੰਦਰ ਕੁਮਾਰ ਨਵੀਂ ਪੀੜ੍ਹੀ ਦੇ ਆਗੂ ਹਨ ਤੇ ਨਵੇਂ ਵਿਚਾਰਾਂ ਦੀ ਨੁਮਾਇੰਦਗੀ ਕਰਦੇ ਹਨ। ਇਹੋ ਜਿਹੇ ਇਮਾਨਦਾਰ ਤੇ ਲੋਕਾਂ ਨੂੰ ਸਮਰਪਿਤ ਉਮੀਦਵਾਰ ਦੀ ਜਿੱਤ ਨਾਲ ਜਲੰਧਰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ਵੱਲ ਤੁਰੇਗਾ। ਇਸ ਮੌਕੇ ਵੱਡੀ ਗਿਣਤੀ ’ਚ ਲੋਕ ਮੌਜ਼ੂਦ ਸਨ, ਜਿਨ੍ਹਾਂ ਨੇ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ।