06/23/2024 1:31 AM

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਬਾਦਲ 24 ਮਈ ਨੂੰ ਸ਼ਾਹਕੋਟ , ਨੂਰਮਹਿਲ ਅਤੇ ਗੁਰਾਇਆ ਵਿਖੇ ਕਰਨਗੇ ਵਿਸ਼ਾਲ ਰੈਲੀਆਂ- ਗੁਰਪ੍ਰਤਾਪ ਸਿੰਘ ਵਡਾਲਾ

ਜਲੰਧਰ(EN) ਸ਼ਾਹਕੋਟ , ਨੂਰਮਹਿਲ ਅਤੇ ਗੁਰਾਇਆ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਬਾਦਲ ਜੀ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਦੇ ਹੱਕ ਵਿਚ 24 ਮਈ ਨੂੰ ਸਵੇਰੇ 11 ਵਜੇ ਸ਼ਾਹਕੋਟ , 12 ਵਜੇ ਨੂਰਮਹਿਲ ਅਤੇ 3 ਵਜੇ ਜੇਸੀ ਰੀਜੋਰਟ ਗੁਰਾਇਆ ਵਿਖੇ ਰੈਲੀਆਂ ਵਿਚ ਸ਼ਮੂਲੀਅਤ ਕਰਨਗੇ ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਜਿਲਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਮੀਡੀਆ ਨੂੰ ਦਿੱਤਾ ਆਪਣੀ ਗੱਲ ਜਾਰੀ ਰੱਖਦਿਆਂ ਓਹਨਾਂ ਕਿਹਾ ਕਿ ਸਰਦਾਰ ਸੁਖਬੀਰ ਬਾਦਲ ਦੀ ਇਸ ਰੈਲੀ ਨਾਲ ਜਲੰਧਰ ਸੀਟ ਤੋਂ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਦੀ ਚੋਣ ਕੈਂਪੇਨ ਨੂੰ ਹੋਰ ਬੱਲ ਮਿਲੇਗਾ। ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਅਤੇ ਆਗੂਆਂ ਵਲੋਂ ਸ਼ਮੂਲੀਅਲ ਕਰਨ ਲਈ ਓਹਨਾਂ ਵਲੋਂ ਨਕੋਦਰ ਅਤੇ ਬਾਕੀ ਜਲੰਧਰ ਦੇ ਸਾਰੇ ਹਲਕਿਆਂ ਚ , ਬਲਦੇਵ ਖਹਿਰਾ ਵੱਲੋਂ ਹਲਕੇ ਫਿਲੌਰ ਅਤੇ ਬਚਿਤਰ ਸਿੰਘ ਕੋਹਾੜ ਵਲੋਂ ਹਲਕਾ ਸ਼ਾਹਕੋਟ ਦੇ ਪਿੰਡ ਪਿੰਡ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਓਹਨਾਂ ਥਾਵਾਂ ਤੇ ਆਯੋਜਿਤ ਕੀਤੀਆਂ ਜਾ ਰਹੀ ਇਸ ਰੈਲੀਆਂ ਨੂੰ ਲੈ ਕੇ ਵਰਕਰਾਂ ਵਿਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਜਲੰਧਰ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਰੈਲੀ ਵਿਚ ਹੁੰਮ-ਹੁੰਮਾ ਕੇ ਪਹੁੰਚਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਨੂੰ ਬਲ ਦੇਣ। ਓਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਦੀ ਇਹਨਾਂ ਰੈਲੀਆਂ ਨਾਲ ਜਿੱਥੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਨੂੰ ਬਲ ਮਿਲੇਗਾ ਉਥੇ ਹੀ ਪੰਜਾਬ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਬੁਲੰਦ ਹੋਵੇਗਾ ।