06/23/2024 1:23 AM

ਜਲੰਧਰ ਦੇ ਲੋਕ ਇਸ ਵਾਰ ਬਸਪਾ ਨੂੰ ਮੌਕਾ ਦੇਣ- ਐਡਵੋਕੇਟ ਬਲਵਿੰਦਰ ਕੁਮਾਰ 

ਜਲੰਧਰ(EN) ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਜਲੰਧਰ ਸ਼ਹਿਰ ’ਚ ਪੈਦਲ ਮਾਰਚ ਕੀਤਾ। ਇਸ ਦੌਰਾਨ ਉਨ੍ਹਾਂ ਜਲੰਧਰ ਦੇ ਵਪਾਰੀਆਂ-ਦੁਕਾਨਦਾਰਾਂ ਨਾਲ ਸੰਪਰਕ ਕੀਤਾ ਤੇ ਉਨ੍ਹਾਂ ਤੋਂ ਸਮਰਥਨ ਮੰਗਿਆ। ਇਸ ਮੌਕੇ ਵਪਾਰੀਆਂ-ਦੁਕਾਨਦਾਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।

ਪੈਦਲ ਮਾਰਚ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸੱਤਾ ’ਚ ਰਹੀਆਂ ਪਾਰਟੀਆਂ ਦੇ ਮਾੜੇ ਪ੍ਰਬੰਧ ਕਰਕੇ ਅੱਜ ਜਲੰਧਰ ਦੇ ਲੋਕ ਮੁਸ਼ਕਿਲਾਂ ’ਚ ਘਿਰੇ ਹੋਏ ਹਨ। ਇਲਾਜ, ਸਿੱਖਿਆ, ਰੁਜ਼ਗਾਰ ਦੇਣਾ ਤਾਂ ਦੂਰ ਦੀ ਗੱਲ, ਇਨ੍ਹਾਂ ਪਾਰਟੀਆਂ ਨੇ ਲੋਕਾਂ ਤੋਂ ਮੁੱਢਲੀਆਂ ਸੁਵਿਧਾਵਾਂ ਵੀ ਖੋਹ ਲਈਆਂ। ਲੋਕਾਂ ਲਈ ਨਾ ਸਾਫ ਹਵਾ-ਪਾਣੀ ਹੈ ਤੇ ਨਾ ਹੀ ਉਨ੍ਹਾਂ ਦੀ ਸੁਰੱਖਿਆ ਦਾ ਕੋਈ ਪ੍ਰਬੰਧ ਹੈ। ਕਾਨੂੰਨ ਵਿਵਸਥਾ ਖਰਾਬ ਹੋਣ ਕਰਨ ਦੁਕਾਨਦਾਰ ਸਮੇਂ ਤੋਂ ਪਹਿਲਾਂ ਦੁਕਾਨਾਂ ਬੰਦ ਕਰ ਲੈਂਦੇ ਹਨ ਤੇ ਲੋਕ ਘਰਾਂ ’ਚੋਂ ਬਾਹਰ ਨਿਕਲਣ ਤੋਂ ਡਰਦੇ ਹਨ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਲੰਧਰ ਦੇ ਲੋਕ ਇਸ ਵਾਰ ਬਸਪਾ ਨੂੰ ਮੌਕਾ ਦੇਣ। ਉਹ ਸੁਰੱਖਿਅਤ, ਖੁਸ਼ਹਾਲੀ ਤੇ ਭਾਈਚਾਰੇ ’ਤੇ ਆਧਾਰਿਤ ਪ੍ਰਬੰਧ ਸਿਰਜਣਗੇ।