07/27/2024 9:18 AM

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਬੰਪਰ ਨੌਕਰੀਆਂ- ਸ਼੍ਰੀ ਮਹਿੰਦਰ ਸਿੰਘ ਕੇ.ਪੀ.

ਪੰਜਾਬ ਦੀ ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ਼ ਨਹੀਂ- ਹਰਜਾਪ ਸੰਘਾ

ਜਲੰਧਰ(EN) ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਜਲੰਧਰ ਦੇ ਕਈ ਹਲਕਿਆਂ ਵਿਚ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਸ਼੍ਰੀ ਮਹਿੰਦਰ ਸਿੰਘ ਨੇ ਜ਼ੋਰਦਾਰ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਪੁੱਛਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਾਪ ਸੰਘਾ ਵਲੋਂ ਵੀ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਗੱਲ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਲਾਂ ਐਂਡ ਆਰਡਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਚਿੱਟੇ ਦਿਨ ਹੀ ਸਾਡੀਆਂ ਮਾਤਾਵਾਂ-ਭੈਣਾਂ ਨੂੰ ਲੁਟੇਰੇ ਲੁੱਟ ਦਾ ਸ਼ਿਕਾਰ ਬਣਾ ਰਹੇ ਹਨ। ਘਰਾਂ ਵਿਚ ਚੋਰੀ ਦੀਆਂ ਵਾਰਦਾਤਾਂ ਵੀ ਵੱਧਦੀਆਂ ਜਾ ਰਹੀਆਂ ਹਨ। ਜਿਸ ਨੂੰ ਰੋਕਣ ਲਈ ਪੰਜਾਬ ਪੁਲਸ ਵਲੋਂ ਵੀ ਖਾਨਾਪੂਰਤੀ ਹੀ ਕੀਤੀ ਜਾ ਰਹੀ ਹੈ। ਪੰਜਾਬ ਵਿਚ ਗੈਂਗਸਟਰਾਂ ਦਾ ਰਾਜ਼ ਚੱਲ ਰਿਹਾ ਹੈ। ਪੰਜਾਬ ਨੂੰ ਸਰਕਾਰ ਨਹੀਂ ਇਹ ਗੈਂਗਸਟਰ ਹੀ ਚਲਾ ਰਹੇ ਹਨ। ਨਿੱਤ ਦਿਨ ਕਿਤੇ ਨਾ ਕਿਤੇ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਕਦੇ ਕਿਸੇ ਨੂੰ ਮਾਰ ਦਿੱਤੇ ਜਾਣ ਦੀ ਖ਼ਬਰ ਆਉਂਦੀ ਹੈ ਕਦੇ ਕਿਤੇ। ਜਦੋਂ ਕਿ ਬੇਕਸੂਰ ਲੋਕਾਂ ਨੂੰ ਜੇਲਾਂ ਵਿਚ ਬੰਦ ਕੀਤਾ ਜਾ ਰਿਹਾ ਹੈ। ਪੰਜਾਬ ਦੀ ਨੌਜਵਾਨੀ ਜਾਂ ਤਾਂ ਗੈਂਗਸਟਰ ਬਣ ਰਹੀ ਹੈ ਜਾਂ ਫਿਰ ਨਸ਼ਿਆਂ ਕਾਰਨ ਗਰਕ ਹੋ ਰਹੀ ਹੈ। ਨੌਕਰੀ ਦੇ ਨਾਂ ‘ਤੇ ਸਰਕਾਰ ਵਲੋਂ ਬੱਸ ਇਸ਼ਤਿਹਾਰਬਾਜ਼ੀ ਹੀ ਕੀਤੀ ਜਾ ਰਹੀ ਹੈ। ਵੱਡੇ-ਵੱਡੇ ਬੈਨਰ ਲਗਵਾਏ ਗਏ ਕਿ ਇੰਨੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਜਦੋਂ ਕਿ ਹਕੀਕਤ ਕੁਝ ਹੋਰ ਹੀ ਹੈ, ਜੇ ਨੌਕਰੀਆਂ ਦਿੱਤੀਆਂ ਹੋਣ ਤਾਂ ਨੌਜਵਾਨ ਪੀੜ੍ਹੀ ਵਿਦੇਸ਼ਾਂ ਵੱਲ ਨੂੰ ਰੁਖ ਕਿਉਂ ਕਰ ਰਹੀ ਹੋਵੇ। ਉਥੇ ਹੀ ਸ਼੍ਰੀ ਮਹਿੰਦਰ ਸਿੰਘ ਕੇ.ਪੀ. ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲਦਾ ਸੀ,ਉਥੇ ਹੀ ਵੱਡੇ ਪੱਧਰ ‘ਤੇ ਨੌਜਵਾਨ ਪੰਜਾਬ ਵਿਚ ਰਹਿ ਕੇ ਕਿਰਤ ਕਰਨ ਵਿਚ ਵਿਸ਼ਵਾਸ ਰੱਖਦੇ ਸੀ, ਜਦੋਂ ਕਿ ਹੁਣ ਦੀਆਂ ਸਰਕਾਰਾਂ ਨੇ ਉਲਟ ਹਵਾ ਚਲਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਦੇ ਪਾਣੀ ਦੀ ਰਾਖੀ ਲਈ ਪੂਰਾ ਜ਼ੋਰ ਲਾ ਦਿੱਤਾ, ਅਤੇ ਅੱਗੋਂ ਵੀ ਪਾਣੀਆਂ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਆਵਾਜ਼ ਚੁੱਕਦੀ ਰਹੇਗੀ।