ਲੋਕ ਸਭਾ ਚੋਣਾਂ 2024 ਨਤੀਜੇ : ਸੰਗਰੂਰ ਤੋਂ AAP ਦੇ ਮੀਤ ਹੇਅਰ ਸ਼ੁਰੂਆਤੀ ਰੁਝਾਨਾਂ ‘ਚ ਅੱਗੇ

ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅੱਗੇ ਚੱਲ ਰਹੇ ਹਨ। ਸ਼ੁਰੂਆਤੀ ਰੁਜਾਨਾ ਵਿਚ ਮੀਤ ਹੇਅਰ ਨੂੰ 6995 ਵੋਟਾਂ ਮਿਲੀਆਂ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 3953 ਵੋਟਾਂ, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 2490, ਭਾਜਪਾ ਦੇ ਅਰਵਿੰਦ ਖੰਨਾ ਨੂੰ 1002 ਅਤੇ ਅਕਾਲੀ ਦਲ ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 1182 ਵੋਟਾਂ ਮਿਲੀਆਂ।

ਸੰਗਰੂਰ ਅਤੇ ਬਰਨਾਲਾ ਵਿੱਚ ਵੋਟਾਂ ਦੀ ਗਿਣਤੀ ਲਈ 14-14 ਟੇਬਲ ਲਗਾਏ ਗਏ ਹਨ। ਕੁੱਲ 17 ਗੇੜਾਂ ਦੀ ਗਿਣਤੀ ਹੋਵੇਗੀ। ਹਰੇਕ ਗਿਣਤੀ ਕੇਂਦਰ ਵਿੱਚ ਇੱਕ ਸੁਪਰਵਾਈਜ਼ਰ, ਮਾਈਕ ਆਬਜ਼ਰਵਰ ਅਤੇ ਸਹਾਇਕ ਸਟਾਫ਼ ਹੋਵੇਗਾ। ਗਿਣਤੀ ਵਾਲੇ ਖੇਤਰ ਵਿੱਚ ਕਿਸੇ ਨੂੰ ਵੀ ਆਉਣ ਦੀ ਇਜਾਜ਼ਤ ਨਹੀਂ ਹੈ। ਇੱਥੇ ਕੋਈ ਵੀ ਮੋਬਾਈਲ ਨਹੀਂ ਲਿਆ ਸਕਦਾ, ਇੱਥੋਂ ਤੱਕ ਕਿ ਗਿਣਤੀ ਅਮਲੇ ਕੋਲ ਵੀ ਮੋਬਾਈਲ ਨਹੀਂ ਹੋਣਗੇ। ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਤੋਂ ਇਲਾਵਾ ਕਾਊਂਟਿੰਗ ਹਾਲ ਨੂੰ ਤਾਰਾਂ ਦੀ ਜਾਲੀ ਨਾਲ ਢੱਕਿਆ ਗਿਆ ਹੈ। ਚੋਣ ਕਮਿਸ਼ਨ ਦੇ ਕਾਰਡ ਤੋਂ ਬਿਨਾਂ ਕਿਸੇ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।

ਸੰਗਰੂਰ ਅਤੇ ਬਰਨਾਲਾ ਵਿੱਚ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦੇਸ਼ ਭਗਤ ਕਾਲਜ ਬੜਦਵਾਲ, ਸੰਗਰੂਰ, ਧੂਰੀ ਅਤੇ ਐਸਡੀ ਕਾਲਜ ਬਰਨਾਲਾ ਦੇ 200 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਰਾਹੀਂ ਗਿਣਤੀ ਕੇਂਦਰਾਂ ਅਤੇ ਈ.ਵੀ.ਐਮਜ਼ ਦੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਵੀ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਈਵੀਐਮ ਨੂੰ ਸਖ਼ਤ ਟ੍ਰਿਪਲ ਲੇਅਰ ਸੁਰੱਖਿਆ ਹੇਠ ਰੱਖਿਆ ਗਿਆ ਹੈ, ਜਿੱਥੇ ਪੰਛੀ ਵੀ ਉੱਡ ਨਹੀਂ ਸਕਦੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੋਵਾਂ ਗਿਣਤੀ ਕੇਂਦਰਾਂ ‘ਤੇ ਆਉਣ ਵਾਲੇ ਲੋਕਾਂ ਨੂੰ ਪਛਾਣ ਪੱਤਰ ਅਤੇ ਪਾਸ ਜਾਰੀ ਕੀਤੇ ਹਨ। ਮੀਡੀਆ ਨੂੰ ਵੀ ਪਛਾਣ ਪੱਤਰ ਜਾਂ ਪਾਸ ਤੋਂ ਬਿਨਾਂ ਅੰਦਰ ਜਾਣ ਦੀ ਆਗਿਆ ਨਹੀਂ ਹੋਵੇਗੀ।

hacklink al hack forum organik hit kayseri escort mariobet girişdeneme bonusu veren sitelerdeneme bonusu veren sitelerescortfixbetmeritbetmarsbahis, marsbahis giriş,marsbahis güncel girişmersobahissuperbetin girişmarsbahis girişmarsbahis girişbuy drugspubg mobile ucsuperbetphantomgrandpashabetsekabetNakitbahisTümbetmarsbahis1xbetmarsbahisHoliganbetpusulabetpusulabet girişcasibomonwinmeritkingkingroyalMeritbetbetciobetciobetciobetcioGrandpashabetcasibom