06/13/2024 4:01 AM

ਥੱਪੜ ਵਾਲੀ ਘਟਨਾ ਮਗਰੋਂ ਕੁਲਵਿੰਦਰ ਕੌਰ ਦਾ ਵੱਡਾ ਬਿਆਨ,”ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ”

ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਦੇ ਥੱ.ਪੜ ਮਾਰਨ ਦੀ ਘਟਨਾ ਤੋਂ ਬਾਅਦ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਵਿੰਦਰ ਕੌਰ ਨੇ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਨੂੰ ਨੌਕਰੀ ਦੀ ਕੋਈ ਫਿਕਰ ਨਹੀਂ ਹੈ, ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ।

ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ਏਅਰਪੋਰਟ ‘ਤੇ CISF ਮਹਿਲਾ ਕਾਂਸਟੇਬਲ ਵੱਲੋਂ ਕੰਗਨਾ ਰਣੌਤ ਦੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ‘ਤੇ ਐਕਸ਼ਨ ਲੈਂਦਿਆਂ ਸਸਪੈਂਡ ਕਰ ਦਿੱਤਾ ਗਿਆ ਅਤੇ ਉਸ ਦੇ ਖਿਲਾਫ ਸਥਾਨਕ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਲਈ ਸ਼ਿਕਾਇਤ ਦਿੱਤੀ ਗਈ।

Related Posts