07/27/2024 9:35 AM

PSEB ਵੱਲੋਂ ਡੇਟਸ਼ੀਟ ਦਾ ਐਲਾਨ,ਜੁਲਾਈ ‘ਚ ਹੋਣਗੀਆਂ 4 ਜਮਾਤਾਂ ਦੀਆਂ ਕੰਪਾਰਟਮੈਂਟ ਪ੍ਰੀਖਿਆਵਾਂ

 

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਜੁਲਾਈ ਮਹੀਨੇ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਏਗਾ। ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ ਹੋਵੇਗੀ। ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਬੋਰਡ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋ ਕੇ 11 ਜੁਲਾਈ ਤੱਕ ਚੱਲਣਗੀਆਂ। ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਵਿਚਾਲੇ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 19 ਜੁਲਾਈ ਤੱਕ ਹੋਣਗੀਆਂ। ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਵੇਰੇ 10 ਵਜੇ ਤੋਂ ਸ਼ੁਰੂ ਹੋਣਗੀਆਂ। ਜਦੋਂ ਕਿ 8ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸਵੇਰੇ 11 ਵਜੇ ਸ਼ੁਰੂ ਹੋਣਗੀਆਂ। ਪ੍ਰੀਖਿਆਵਾਂ ਨਾਲ ਸਬੰਧਤ ਹੋਰ ਜਾਣਕਾਰੀ ਲਈ, ਤੁਹਾਨੂੰ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਲਾਗਇਨ ਕਰਨਾ ਹੋਵੇਗਾ।