ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) । ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ। ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।5।
आसाड़ु तपंदा तिसु लगै हरि नाहु न जिंना पासि ॥ जगजीवन पुरखु तिआगि कै माणस संदी आस ॥ दुयै भाइ विगुचीऐ गलि पईसु जम की फास ॥ जेहा बीजै सो लुणै मथै जो लिखिआसु ॥ रैणि विहाणी पछुताणी उठि चली गई निरास ॥ जिन कौ साधू भेटीऐ सो दरगह होइ खलासु ॥ करि किरपा प्रभ आपणी तेरे दरसन होइ पिआस ॥ प्रभ तुधु बिनु दूजा को नही नानक की अरदासि ॥ आसाड़ु सुहंदा तिसु लगै जिसु मनि हरि चरण निवास ॥५॥
अर्थ: आसाड़ का महीना उस जीव को तपता प्रतीत होता है (वे लोग आसाढ के महीने की तरह तपते कलपते रहते हैं) जिनके हृदय में प्रभु पति नहीं बसता। जो जगत के सहारे परमात्मा (का आसरा) छोड़ के लोगों से आस बनाए रखते हैं। (प्रभु के बिना) किसी और के आसरे रहने से खुआर ही होते हैं (जो भी कोई और सहारे देखता है) उसके गले में जम की फाँसी पड़ती है (उसका जीवन सदा सहम में व्यतीत होता है)। (कुदरति का नियम ही ऐसा है कि) मनुष्य जैसा बीज बीजता है। (किए कर्मों अनुसार) जो लेख उसके माथे पर लिखा जाता है, वैसा ही फल वह प्राप्त करता है। (जगजीवन पुरख को विसारने वाली जीव-स्त्री की) सारी जिंदगी पछतावों में गुजरती है, वह जगत से टूटे हुए दिल के साथ ही चल पड़ती है। जिस लोगों को गुरु मिल जाता है, वह परमात्मा की हजूरी में स्वीकार होते हैं (आदर मान पाते हैं)। हे प्रभु! (तेरे आगे) नानक की विनती है: अपनी मेहर कर, (मेरे मन में) तेरे दर्शन की तमन्ना बनी रहे, (क्योंकि) हे प्रभु! तेरे बिना मेरा और कोई आसरा उम्मीद नहीं है। जिस मनुष्य के मन में प्रभु के चरणों का निवास बना रहे, उसे (तपता) आसाढ का महीना (भी) सुहावना प्रतीत होता है (उसको दुनिया के दुख-कष्ट भी दुखी नहीं कर सकते)।5।