07/13/2024 9:24 PM

ਮੰਤਰੀ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ, ਸੰਗਰੂਰ ਤੋਂ ਬਣੇ ਹਨ ਸੰਸਦ ਮੈਂਬਰ

ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਬਰਨਾਲਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਉਨ੍ਹਾਂ ਦੀ ਸੀਟ ਵੀ ਖਾਲੀ ਹੋ ਗਈ।

ਅਜਿਹੇ ਵਿਚ ਉਨ੍ਹਾਂ ਦੀ ਸੀਟ ਵੀ ਵਿਧਾਨ ਸਭਾ ਉਪ ਚੋਣ ਹੋਵੇਗੀ। ਦੂਜੇ ਪਾਸੇ ਇਸ ਅਸਤੀਫੇ ਨੂੰ ਜਲਦ ਹੀ ਸਪੀਕਰ ਵੱਲੋਂ ਮਨਜ਼ੂਰ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਤਿੰਨ ਚੋਣਾਂ ਜਿੱਤਣ ਵਾਲੇ ਤਿੰਨ ਵਿਧਾਇਕਾਂ ਦੇ ਅਸਤੀਫੇ ਮਨਜ਼ੂਰ ਕਰ ਲਏ ਗਏ ਹਨ।