07/21/2024 4:16 PM

ਦੇਸ਼ ‘ਚ ਪੇਪਰ ਲੀਕ ਵਿਰੋਧੀ ਕਾਨੂੰਨ ਹੋਇਆ ਲਾਗੂ , 10 ਸਾਲ ਦੀ ਕੈਦ ਤੇ ਕਰੋੜ ਰੁਪਏ ਤੱਕ ਜੁਰਮਾਨਾ

ਨੀਟ ਅਤੇ ਯੂਜੀਸੀ ਨੇਟ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਕੇਂਦਰ ਸਰਕਾਰ ਨੇ ਪੇਪਰ ਲੀਕ ਦੀਆਂ ਭਵਿੱਖੀ ਘਟਨਾਵਾਂ ਨੂੰ ਰੋਕਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਪਬਲਿਕ ਐਗਜ਼ਾਮੀਨੇਸ਼ਨਜ਼ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਐਕਟ 2024 ਨੂੰ ਅਧਿਸੂਚਿਤ ਕੀਤਾ, ਜਿਸਦਾ ਉਦੇਸ਼ ਦੇਸ਼ ਭਰ ਵਿੱਚ ਆਯੋਜਿਤ ਪ੍ਰਤੀਯੋਗੀ ਅਤੇ ਆਮ ਪ੍ਰਵੇਸ਼ ਪ੍ਰੀਖਿਆਵਾਂ ਵਿੱਚ ਧੋਖਾਧੜੀ ਨੂੰ ਰੋਕਣਾ ਹੈ।

ਇਹ ਕਾਨੂੰਨ ਇਸ ਸਾਲ ਫਰਵਰੀ ‘ਚ ਸੰਸਦ ਨੇ ਪਾਸ ਕੀਤਾ ਸੀ, ਜੋ 21 ਜੂਨ 2024 ਤੋਂ ਲਾਗੂ ਹੋ ਗਿਆ ਹੈ। ਇਸ ਕਾਨੂੰਨ ਦੇ ਤਹਿਤ ਪਬਲਿਕ ਇਮਤਿਹਾਨਾਂ ‘ਚ ਧੋਖਾਧੜੀ ‘ਤੇ ਰੋਕ ਲਗਾਉਣ ਲਈ ਘੱਟੋ-ਘੱਟ 3 ਤੋਂ 5 ਸਾਲ ਦੀ ਸਜ਼ਾ ਦੀ ਤਜਵੀਜ਼ ਹੈ ਅਤੇ ਪੇਪਰ ਲੀਕ ਕਰਨ ਵਾਲੇ ਗਿਰੋਹ ‘ਚ ਸ਼ਾਮਲ ਲੋਕਾਂ ਨੂੰ 5 ਤੋਂ 10 ਸਾਲ ਦੀ ਸਜ਼ਾ ਅਤੇ ਘੱਟੋ-ਘੱਟ 1 ਕਰੋੜ ਰੁਪਏ ਦਾ ਜੁਰਮਾਨਾ ਹੋਵੇਗਾ। ਜੇਕਰ ਕੋਈ ਵਿਅਕਤੀ ਜਾਂ ਵਿਅਕਤੀਆਂ ਦਾ ਸਮੂਹ ਕੋਈ ਸੰਗਠਿਤ ਅਪਰਾਧ ਕਰਦਾ ਹੈ, ਜਿਸ ਵਿੱਚ ਪ੍ਰੀਖਿਆ ਕਰਵਾਉਣ ਵਾਲੀ ਸੰਸਥਾ, ਸੇਵਾ ਪ੍ਰਦਾਤਾ ਜਾਂ ਕੋਈ ਹੋਰ ਸੰਸਥਾ ਸ਼ਾਮਲ ਹੁੰਦੀ ਹੈ, ਤਾਂ ਉਨ੍ਹਾਂ ਨੂੰ ਘੱਟ ਤੋਂ ਘੱਟ 5 ਸਾਲ ਦੀ ਸਜ਼ਾ ਦਿੱਤੀ ਜਾਵੇਗੀ, ਜੋ ਕਿ 10 ਸਾਲ ਤੱਕ ਵਧ ਸਕਦੀ ਹੈ।