ਸ੍ਰੀ ਹਰਿਮੰਦਰ ਸਾਹਿਬ ‘ਚ ਯੋਗ ਨੂੰ ਲੈ ਕੇ ਵਧਿਆ ਵਿਵਾਦ: ਲੜਕੀ ਨੂੰ ਗ੍ਰਿਫ਼ਤਾਰ ਕਰਨ ਦੀ ਉੱਠੀ ਮੰਗ

ਸ੍ਰੀ ਹਰਿਮੰਦਰ ਸਾਹਿਬ ‘ਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਜਿਥੇ ਬੀਤੇ ਦਿਨ ਲੜਕੀ ਉੱਤੇ ਪੁਲਿਸ ਨੇ ਧਾਰਾ 295 ਏ ਤਹਿਤ ਮਾਮਲਾ ਦਰਜ ਕੀਤਾ ਸੀ, ਉਥੇ ਹੀ ਹੁਣ ਅਰਚਨਾ ਮਕਵਾਨਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਉੱਠ ਰਹੀ ਹੈ।

ਲੜਕੀ ਨੂੰ ਗ੍ਰਿਫ਼ਤਾਰ ਕਰਨ ਦੀ ਉੱਠੀ ਮੰਗ

ਇਸ ਸਬੰਧੀ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਲੜਕੀ ਨੇ ਸਿੱਖ ਧਰਮ ਦੀ ਮਰਿਆਦਾ ਭੰਗ ਕੀਤੀ ਹੈ ਤੇ ਸਿੱਖਾਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈਸ, ਇਸ ਲਈ ਲੜਕੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤੇ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਾਨੂੰਨ ਮੁਤਾਬਿਕ ਲੜਕੀ ਨੂੰ ਬਣਦੀ ਸਜ਼ਾ ਦੇਵੇ ਤਾਂ ਜੋ ਅੱਗੇ ਤੋਂ ਅਜਿਹੀ ਗਲਤੀ ਕਰਨ ਦੀ ਕੋਈ ਕੋਸ਼ਿਸ਼ ਨਾ ਕਰ ਸਕੇ।

ਐੱਸਜੀਪੀਸੀ ਦੇ ਪ੍ਰਧਾਨ ਨੇ ਕਿਹਾ ਅਸੀਂ ਪਹਿਲਾਂ ਫੋਨ ਉੱਤੇ ਰੋਕ ਲਗਾਈ ਸੀ, ਪਰ ਲੋਕਾਂ ਨੂੰ ਇਸ ਨੂੰ ਮੁੱਦਾ ਬਣਾ ਲਿਆ, ਇਸ ਕਰਕੇ ਅਸੀਂ ਬਹਾਰ ਫੋਟੋ ਖਿੱਚਣ ਦੀ ਇਜ਼ਾਜ਼ਤ ਦੇ ਦਿੱਤੀ, ਪਰ ਲੋਕ ਇਸਦਾ ਗਲਤ ਫਾਇਦਾ ਚੁੱਕਦੇ ਹਨ ਜੋ ਕਿ ਸਰਾ ਸਰ ਗਲਤ ਹੈ।

ਸਿੱਖਾਂ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼

ਲੜਕੀ ਨੇ ਇਲਜ਼ਾਮ ਲਗਾਏ ਹਨ ਕਿ ਮੈਨੂੰ ਜਾਨੋਂ ਮਾਰਨ ਤੇ ਬਲਾਤਕਾਰ ਕਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਪਰ ਇਸ ਸਬੰਧੀ ਐਸਜੀਪੀਸੀ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਇਹ ਸਰਾਸਰ ਗਲਤ ਹੈ, ਸਿੱਖ ਕਿਸੇ ਨਾਲ ਅਜਿਹਾ ਨਹੀਂ ਕਰ ਸਕੇ, ਇਹ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet giriştipobetfixbetjojobetmatbetpadişahbetpadişahbetİzmir escort