07/13/2024 9:57 PM

ਜਲੰਧਰ: ਡਾਕਖਾਨੇ ਦੇ ਬਾਹਰ ਹੋਈ ਖੂਨੀ ਝੜਪ, ਪਿਸਤੌਲ ਤੇ ਤਲਵਾਰ ਸਮੇਤ ਇਕ ਕਾਬੂ 

ਜਲੰਧਰ 29 ਜੂਨ (EN) ਵਡੇ ਡਾਕਖਾਨੇ ਦੇ ਬਾਹਰ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਲੋਕਾਂ ਨੇ ਨੌਜਵਾਨ ਨੂੰ ਪਿਸਤੌਲ ਅਤੇ ਤਲਵਾਰ ਸਮੇਤ ਇਕ ਵਿਅਕਤੀ ਕਾਬੂ ਕਰ ਲਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ ‘ਤੇ ਸੂਚਨਾ ਮਿਲੀ ਸੀ ਕਿ ਡਾਕਖਾਨੇ ਦੇ ਬਾਹਰ ਲੜਾਈ ਹੋਈ ਹੈ, ਜਿਸ ‘ਤੇ ਕਾਬੂ ਕੀਤੇ ਵਿਅਕਤੀ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ | ਜਿਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਲੋਕਾਂ ਵੱਲੋ ਜੰਮ ਕੇ ਕੁੱਟਮਾਰ ਕਿਤੀ ਗਈ। ਓਥੇ ਦੇ ਉਕਤ ਵਿਅਕਤੀ ਵੱਲੋ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਤਾਂ ਜੋ ਲੋਕਾਂ ਨੂੰ ਗ੍ਰਿਫਤਾਰ ਵਿਅਕਤੀ ਦੀ ਜ਼ਿਆਦਾ ਕੁੱਟਮਾਰ ਕਰਨ ਤੋਂ ਰੋਕਿਆ ਜਾ ਸਕੇ। ਮੌਕੇ ‘ਤੇ ਪਹੁੰਚੀ ਪੁਲੀਸ ਨੇ ਘਟਨਾ ਵਾਲੀ ਥਾਂ ਤੋਂ ਪਿਸਤੌਲ ਅਤੇ ਤਲਵਾਰ ਬਰਾਮਦ ਕੀਤੀ ਹੈ। ਹਾਦਸੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ। ਘਟਨਾ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਡਾਕਖਾਨੇ ਦੇ ਬਾਹਰ ਕੋਰੀਅਰ ਸਰਵਿਸ ਕਰ ਰਹੇ ਲੜਕੇ ‘ਤੇ 5 ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋ ਲੜਕੇ ‘ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜਿਸ ਵਿੱਚ ਇੱਕ ਵਿਅਕਤੀ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਆਂਦਾ ਗਿਆ, ਜਦਕਿ ਦੂਜਾ ਹਮਲਾਵਰ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 5 ਹਮਲਾਵਰਾਂ ‘ਚੋਂ ਇਕ ਨੂੰ ਕੁਝ ਨੌਜਵਾਨਾਂ ਨੇ ਮੌਕੇ ‘ਤੇ ਹੀ ਕਾਬੂ ਕਰ ਲਿਆ, ਜਦਕਿ 4 ਹਮਲਾਵਰ ਆਲਟੋ ਕਾਰ ‘ਚ ਮੌਕੇ ਤੋਂ ਫਰਾਰ ਹੋ ਗਏ। ਜਦੋਂ ਬਰਾਮਦ ਪਿਸਤੌਲ ਦੀ ਜਾਂਚ ਕੀਤੀ ਗਈ ਤਾਂ ਇਹ ਇੱਕ ਖਿਡੌਣਾ ਪਿਸਤੌਲ ਪਾਇਆ ਗਿਆ।