Hukamnama Sri Darbar Sahib

ਸਲੋਕ ਮਃ ੧ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥

सलोक मः १ भै विचि पवणु वहै सदवाउ ॥ भै विचि चलहि लख दरीआउ ॥ भै विचि अगनि कढै वेगारि ॥ भै विचि धरती दबी भारि ॥ भै विचि इंदु फिरै सिर भारि ॥ भै विचि राजा धरम दुआरु ॥ भै विचि सूरजु भै विचि चंदु ॥ कोह करोड़ी चलत न अंतु ॥ भै विचि सिध बुध सुर नाथ ॥ भै विचि आडाणे आकास ॥ भै विचि जोध महाबल सूर ॥ भै विचि आवहि जावहि पूर ॥ सगलिआ भउ लिखिआ सिरि लेखु ॥ नानक निरभउ निरंकारु सचु एकु ॥१॥

Shalok, First Mehl: In the Fear of God, the wind and breezes ever blow. In the Fear of God, thousands of rivers flow. In the Fear of God, fire is forced to labor. In the Fear of God, the earth is crushed under its burden. In the Fear of God, the clouds move across the sky. In the Fear of God, the Righteous Judge of Dharma stands at His Door. In the Fear of God, the sun shines, and in the Fear of God, the moon reflects. They travel millions of miles, endlessly. In the Fear of God, the Siddhas exist, as do the Buddhas, the demi-gods and Yogis. In the Fear of God, the Akaashic ethers are stretched across the sky. In the Fear of God, the warriors and the most powerful heroes exist. In the Fear of God, multitudes come and go. God has inscribed the Inscription of His Fear upon the heads of all. O Nanak, the Fearless Lord, the Formless Lord, the True Lord, is One. ||1||

ਅਰਥ:- ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ। ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ। ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ)। ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ। ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ। ਸਿੱਧ, ਬੁਧ, ਦੇਵਤੇ ਤੇ ਨਾਥ—ਸਾਰੇ ਰੱਬ ਦੇ ਭੈ ਵਿਚ ਹਨ। ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ। ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ। ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ। ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ। ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ।1।

hacklink al hack forum organik hit deneme bonusu veren sitelerMostbetdeneme bonusu veren sitelermariobet girişMostbetistanbul escortsacehgroundsnaptikacehgroundbetturkeybetturkeybetturkeykumar siteleriGrandpashabetGrandpashabetbetcupgüvenilir medyumlarAtaşehir escortKadıköy escortAvcılar escortbetturkeyxslotzbahisbetebet mobile giriş marsbahissahabetbahsegel mobil girişgrandpashabetmatadorbetcasibommarsbahisimajbetmatbetjojobetmarsbahistimebet mobil girişmilanobet mobil girişcasibomelizabet girişbettilt giriş 623deneme pornosu 2025galabetcasibombetturkeyjojobetKavbet girişstarzbetstarzbet twittermatadorbet twittercasibomcasibomsekabetonwinjojobetlordcasino güncel girişcasibom