07/21/2024 4:39 PM

ਜੇਲ੍ਹ ਤੋਂ ਬਾਹਰ ਆਏ ਭਾਈ ਅੰਮ੍ਰਿਤਪਾਲ ਸਿੰਘ, ਜਾਣੋ ਕਦੋਂ ਪਹੁੰਚਣਗੇ ਦਿੱਲੀ

ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਪੈਰੋਲ ਮਿਲੀ ਹੈ। ਪੈਰੋਲ ਦੀਆਂ ਸ਼ਰਤਾਂ ਅਨੁਸਾਰ ਭਾਈ  ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਵਿੱਚ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਅਜੇ ਤੱਕ ਉਸ ਨੂੰ ਪ੍ਰੋਗਰਾਮ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਪਰਿਵਾਰ ਦਿੱਲੀ ਪਹੁੰਚ ਗਿਆ ਹੈ।

ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਦਿੱਲੀ ਲਈ ਰਵਾਨਾ ਹੋਈ ਪੁਲਿਸ

ਦੱਸ ਦਈਏ ਕਿ ਸਖ਼ਤ ਸਰੱਖਿਆ ਹੇਠ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੱਜ ਤੜਕੇ 4 ਵਜੇ ਡਿਬਰੂਗੜ੍ਹ ਤੋਂ ਪੁਲਿਸ ਲੈ ਕੇ ਰਵਾਨਾ ਹੋ ਗਈ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਸਫੈਦ ਕਮੀਜ਼, ਕਾਲੀ ਪੈਂਟ ਅਤੇ ਸੰਤਰੀ ਰੰਗ ਦੀ ਪੱਗ ਬੰਨ੍ਹੀ ਹੋਈ ਸੀ। ਅੰਮ੍ਰਿਤਪਾਲ ਸਿੰਘ ਤੜਕੇ 3.52 ਵਜੇ ਦੇ ਕਰੀਬ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਅੰਦਰ ਪੁਲਿਸ ਦੀ ਗੱਡੀ ਵਿੱਚ ਸਵਾਰ ਹੋਏ ਤੇ 4 ਵਜੇ ਪੁਲਿਸ ਦੀ ਗੱਡੀ ਜੇਲ੍ਹ ਤੋਂ ਬਾਹਰ ਆ ਗਈ। ਇਸ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਪਾਲ ਸਿੰਘ ਨੂੰ ਮੋਹਨਬਾੜੀ ਹਵਾਈ ਅੱਡੇ ਦੇ ਸਪੈਸ਼ਲ ਏਅਰਫੋਰਸ ਏਰੀਆ ਵਿੱਚ ਲੈ ਕੇ ਗਈ। ਦੱਸ ਦਈਏ ਕਿ ਪੰਜਾਬ ਅਤੇ ਡਿਬਰੂਗੜ੍ਹ ਪੁਲਿਸ ਦੀਆਂ ਅੱਠ ਗੱਡੀਆਂ ਭਾਈ ਅੰਮ੍ਰਿਤਪਾਲ ਦੀ ਸੁਰੱਖਿਆ ਵਿੱਚ ਤੈਨਾਤ ਕੀਤੀਆਂ ਗਈਆਂ ਹਨ।

ਭਾਈ  ਅੰਮ੍ਰਿਤਪਾਲ ਸਿੰਘ 1 ਸਾਲ 2 ਮਹੀਨੇ 12 ਦਿਨਾਂ ਬਾਅਦ ਸਹੁੰ ਚੁੱਕਣ ਲਈ ਡਿਬਰੂਗੜ੍ਹ ਜੇਲ ਤੋਂ ਬਾਹਰ ਆ ਰਹੇ ਹਨ ਅਤੇ ਇੱਕ ਦਿਨ ਬਾਹਰ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਵੇਗਾ। ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ’ਤੇ ਪੈਰੋਲ ਦਿੱਤੀ ਗਈ ਹੈ।