ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼
ਕੋਈ ਵਿਅਕਤੀ ਸੜਕਾਂ ਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ ਪਸ਼ੂ
ਜਲੰਧਰ, 12 ਜੁਲਾਈ(EN) ਵਧੀਕ ਜ਼ਿਲ੍ਹਾ ਮੈਜਿਸਟਰੇਟ ਮੇਜਰ ਡਾ.ਅਮਿਤ ਮਹਾਜਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਕੈਮਰਿਆਂ ਅੰਦਰ ਘੱਟੋ-ਘੱਟ ਸੱਤ ਦਿਨ ਦੀ ਰਿਕਾਰਡਿੰਗ ਰਹਿਣੀ ਚਾਹੀਦੀ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉਤੇ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਇਸ ਤਰ੍ਹਾਂ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਵਿਅਕਤੀ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਓਲਿਵ ਰੰਗ (ਮਿਲਟਰੀ ਰੰਗ) ਦੇ ਵਹੀਕਲ/ਮੋਟਰ ਸਾਈਕਲਜ਼ ਦੀ ਵਰਤੋਂ ਨਹੀਂ ਕਰੇਗਾ। ਇਹ ਸਾਰੇ ਹੁਕਮ 10-09-2024 ਤੱਕ ਲਾਗੂ ਰਹਿਣਗੇ।